06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਹਫ਼ਤਾਵਾਰੀ ਗੁਰਮਤਿ ਸਮਾਗਮ, 348 ਪ੍ਰਾਣੀਆਂ ਨੇ ਛਕਿਆ ਅੰਮਿ੍ਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025

ਤਲਵੰਡੀ ਸਾਬੋ, 7 ਦਸੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪਿਛਲੇ ਸਮੇਂ ਤੋਂ ਮਾਲਵੇ ਅੰਦਰ ਆਰੰਭੀ ਗੁਰਮਤਿ ਲਹਿਰ ਨੂੰ ਹੋਰ ਪ੍ਰਚੰਡ ਕਰਨ ਦੇ ਮਕਸਦ ਤਹਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਹਫ਼ਤਾਵਾਰੀ ਗੁਰਮਤਿ ਸਮਾਗਮ 'ਚ ਜਿੱਥੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ ਉੇੱਥੇ ਅੰਮਿ੍ਤ ਸੰਚਾਰ ਦੌਰਾਨ 348 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ | ਤਖਤ ਸਾਹਿਬ ਵਿਖੇ ਸਜਾਏ ਗੁਰਮਤਿ ਦੀਵਾਨਾਂ 'ਚ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦੋਂਕਿ ਪ੍ਰਚਾਰਕ ਭਾਈ ਗੁਰਮੀਤ ਸਿੰਘ ਮਲਕੋਂ ਨੇ ਕਥਾ ਵੀਚਾਰਾਂ ਰਾਹੀਂ ਅਤੇ ਭਾਈ ਜੀਵਨ ਸਿੰਘ ਘਰਾਚੋਂ ਦੇ ਕਵੀਸ਼ਰੀ ਜਥੇ ਨੇ ਵੀਰ ਰਸ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ | ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ | ਉਕਤ ਸਮਾਗਮ 'ਚ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਤਲਵੰਡੀ ਸਾਬੋ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਉੱਧਰ ਧਰਮ ਪ੍ਰਚਾਰ ਕਮੇਟੀ ਸਬ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਤਖਤ ਸਾਹਿਬ ਦੇ ਗੁ:ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮਿ੍ਤ ਸੰਚਾਰ ਦੌਰਾਨ 348 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ | ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਅੰਮਿ੍ਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੰਦਿਆਂ ਹੋਰਨਾਂ ਸੰਗਤਾਂ ਨੂੰ ਵੀ ਅੰਮਿ੍ਤ ਸੰਚਾਰ ਲਈ ਪ੍ਰੇਰਿਆ | ਉਨ੍ਹਾਂ ਨੇ ਦਸੰਬਰ ਮਹੀਨੇ ਦੇ ਅੰਤ 'ਚ ਆ ਰਹੇ ਸ਼ਹੀਦੀ ਹਫ਼ਤੇ ਦੇ ਮੱਦੇਨਜ਼ਰ ਸੰਗਤਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੇ ਸਮੁੱਚੇ ਇਤਿਹਾਸ ਬਾਬਤ ਪੜ੍ਹਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਹਲਕਾ ਇੰਚਾਰਜ ਨੇ ਆਪਣੀ ਪਤਨੀ ਤੇ ਸੰਮਤੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ <br/> ਅਗਲੀ ਖ਼ਬਰ ਪਿੰਡ ਨੇਹੀਆਂ ਵਾਲਾ ਅਧੀਨ ਪੈਂਦੀ ਚਿੜੀਆਂ ਬਸਤੀ ਦੇ ਲੋਕਾਂ ਨੇ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਕਾਲੀਆਂ ਝੰਡੀਆਂ ਨਾਲ...
Ad Position 24