23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਪਿੰਡ ਬੁੱਗਰਾਂ 'ਚ ਮਜ਼ਦੂਰਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ <br/>

Ad Position 21
No active advertisement
ਅਜੀਤ ਡੈਸਕ 19-12-2025

ਚਾਉਕੇ, 18 ਦਸੰਬਰ (ਮਨਜੀਤ ਸਿੰਘ ਘੜੈਲੀ)-ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪਿੰਡ ਬੁੱਗਰਾਂ ਵਿਖੇ ਭਰਵੀਂ ਮੀਟਿੰਗ ਕੀਤੀ ਗਈ ਅਤੇ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ¢ ਮਜ਼ਦੂਰਾਂ ਨੇ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਦਿਆਂ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਸਰਕਾਰ ਦੇ ਇਸ ਨਵੇਂ ਬਿਲ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਮਜ਼ਦੂਰ ਵਿਰੋਧੀ ਹੈ ਅਤੇ ਮਜ਼ਦੂਰਾਂ ਦੇ ਨਾਲ ਮਜ਼ਾਕ ਤੋਂ ਵੱਧ ਕੁੱਝ ਨਹੀਂ ਹੈ¢ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਇਕ ਦਹਾਕੇ ਤੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਲਈ ਤਰਲੋ ਮੱਛੀ ਹੁੰਦੀ ਆ ਰਹੀ ਹੈ ਅਤੇ ਮਗਨਰੇਗਾ ਉੱਪਰ ਕੀਤੇ ਜਾ ਰਹੇ ਖ਼ਰਚ ਨੂੰ ਖ਼ਜ਼ਾਨੇ ਤੇ ਸਭ ਤੋਂ ਵੱਡਾ ਬੋਝ ਸਮਝ ਰਹੀ ਹੈ¢ ਇਸ ਲਈ ਲਗਾਤਾਰ ਬਜਟ ਚ ਕਟÏਤੀ ਕੀਤੀ ਜਾ ਰਹੀ ਹੈ¢ ਆਗੂਆਂ ਨੇ ਇਹ ਵੀ ਕਿਹਾ ਕਿ ਮਗਨਰੇਗਾ ਦਾ ਨਾਮ ਬਦਲਣਾ ਮਹਿਜ਼ ਭਾਜਪਾ ਸਰਕਾਰ ਦੀ ਫ਼ਿਰਕੂ ਅਤੇ ਫੁੱਟ ਪਾਊ ਸਿਆਸਤ ਦਾ ਹੀ ਹਿੱਸਾ ਹੈ¢ ਸਿਰਫ਼ ਨਾਮ ਬਦਲਣ ਨਾਲ 'ਭਾਰਤ ਵਿਕਸਤ' ਨਹੀਂ ਹੋਣਾ, ਗ਼ਰੀਬਾਂ ਨੂੰ ਕੰਮ ਮਿਲਣ ਨਾਲ ਹੀ ਉਨ੍ਹਾਂ ਦੇ ਘਰ ਖ਼ੁਸ਼ਹਾਲੀ ਆਵੇਗੀ¢ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਬਣਾਉਣ ਦਾ ਅਸਲ ਮਕਸਦ ਇਹ ਹੈ, ਕਿ ਮੋਦੀ ਸਰਕਾਰ ਆਪਣੇ ਮੋਢਿਆਂ ਤੋਂ ਮਨਰੇਗਾ ਦਾ ਵਿੱਤੀ ਬੋਝ ਘਟਾਕੇ ਸੂਬਿਆਂ ਉੱਤੇ ਲੱਦਣਾ ਚਾਹੁੰਦੀ ਹੈ¢ ਕੇਂਦਰ ਸਰਕਾਰ ਦੀ ਇਹ ਯੋਜਨਾ ਰਾਜਾਂ ਨੂੰ ਹੋਰ ਕਮਜ਼ੋਰ ਕਰੇਗੀ¢ ਉਨਾਂ ਕਿਹਾ ਕਿ ਜਥੇਬੰਦੀਆਂ ਇਕ ਦਹਾਕੇ ਤੋਂ 200 ਦਿਨ ਕੰਮ ਅਤੇ 700 ਰੁਪਏ ਦਿਹਾੜੀ ਵਧਾਉਣ ਦੀ ਮੰਗ ਕਰ ਰਹੀਆਂ ਹਨ ਪਰ ਮੋਦੀ ਸਰਕਾਰ ਨੇ 25 ਦਿਨ ਦਾ ਵਾਧਾ ਕਰਕੇ ਮਜ਼ਦੂਰਾਂ ਨਾਲ ਮਜ਼ਾਕ ਕੀਤਾ ਹੈ¢ ਆਗੂਆਂ ਨੇ ਮੰਗ ਕੀਤੀ ਕਿ ਨਵਾਂ ਬਿਲ ਤੁਰੰਤ ਵਾਪਸ ਲਿਆ ਜਾਵੇ¢ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ, ਪਰਿਵਾਰ ਦੇ ਦੋ ਮੈਂਬਰਾਂ ਨੂੰ ਕੰਮ ਦੀ ਗਰੰਟੀ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ¢ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਬੁੱਗਰ ਅਤੇ ਕਿਸਾਨ ਆਗੂ ਸ੍ਰੀ ਸਿੰਘ ਬੁੱਗਰ ਨੇ ਵੀ ਸੰਬੋਧਨ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਉੜੀਆ ਬਸਤੀ 'ਚ ਗੁੰਡਾਗਰਦੀ ਕਰਨ ਅਤੇ ਦੋ ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ 'ਚ ਤਿੰਨ ਗਿ੍ਫ਼ਤਾਰ <br/> ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਅਬੋਹਰ ਨੇ ਪੈਨਸ਼ਨਰਜ਼ ਦਿਵਸ ਮਨਾਇਆ <br/>
Ad Position 24