23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਉੜੀਆ ਬਸਤੀ 'ਚ ਗੁੰਡਾਗਰਦੀ ਕਰਨ ਅਤੇ ਦੋ ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ 'ਚ ਤਿੰਨ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 19-12-2025

ਬਠਿੰਡਾ, 18 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਉੜੀਆ ਬਸਤੀ 'ਚ ਨਸ਼ਾ ਤਸਕਰੀ ਰੋਕਣ ਨੂੰ ਲੈ ਕੇ ਦਿਨ ਦਿਹਾੜੇ ਹੋਈ ਗੁੰਡਾਗਰਦੀ ਅਤੇ ਦੋ ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਮੁੱਖ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿੰਨ੍ਹਾਂ ਦੀ ਪਹਿਚਾਣ ਸੂਰਜ ਵਾਸੀ ਅਮਰਪੁਰਾ ਬਸਤੀ, ਸਾਹਿਲ ਵਾਸੀ ਸੁਰਖਪੀਰ ਰੋਡ ਅਤੇ ਸਨੀ ਵਾਸੀ ਖੇਤਾ ਸਿੰਘ ਬਸਤੀ ਵਜੋਂ ਹੋਈ ਹੈ | ਇਸ ਮਾਮਲੇ ਸੰਬੰਧੀ ਐੱਸ.ਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਉੜੀਆ ਕਾਲੋਨੀ ਦੇ ਵਾਸੀ ਕੰਬੂਧਰ ਮਹਾਂਨੰਦਾ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਸੂਰਜ ਸਮੇਤ 15 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਇਰਾਦਾ ਕਤਲ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ | ਸ਼ਿਕਾਇਤ ਕਰਤਾ ਅਨੁਸਾਰ ਮੁਲਜ਼ਮ ਸੂਰਜ ਇਲਾਕੇ 'ਚ ਕਥਿਤ ਤੌਰ 'ਤੇ ਨਸ਼ਾ ਵੇਚਣ ਦਾ ਕੰਮ ਕਰਦਾ ਸੀ | ਜਦੋਂ ਬਸਤੀ ਦੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਹ ਉਸ ਨਾਲ ਰੰਜਿਸ ਰੱਖਣ ਲੱਗ ਗਿਆ | ਕੱਲ੍ਹ ਮੁਲਜ਼ਮ ਆਪਣੇ ਕਰੀਬ 15 ਸਾਥੀਆਂ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਬਸਤੀ 'ਚ ਦਾਖਲ ਹੋ ਗਿਆ | ਜਿੱਥੇ ਉਨ੍ਹਾਂ ਨੇ ਕਈ ਘਰਾਂ ਦੀ ਤੋੜਫੋੜ ਕੀਤੀ ਤੇ ਕੰਬੂਧਰ ਮਹਾਂਨੰਦਾ ਅਤੇ ਮਿੰਟੂ ਨਾਮਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ਮੁਲਜ਼ਮਾਂ ਨੂੰ ਕਾਬੂ ਕਰਨ ਦੇ ਲਈ ਡੀਐਸਪੀ ਸਿਟੀ-2 ਦੀ ਅਗਵਾਈ ਹੇਠ ਸੀਆਈਏ ਅਤੇ ਥਾਣਾ ਥਰਮਲ ਪੁਲਿਸ ਦੀ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ | ਐੱਸ.ਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਤੋਂ ਬਾਦ 11 ਹੋਰ ਮੁਲਜ਼ਮਾਂ ਦੀ ਪਹਿਚਾਣ ਕੀਤੀ ਗਈ ਹੈ | ਜੋ ਕਿ ਅਜੇ ਫਰਾਰ ਹਨ | ਜਿੰਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਅਲੱਗ-ਅਲੱਗ ਥਾਵਾਂ ਉੱਪਰ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਸੂਰਜ ਖ਼ਿਲਾਫ਼ ਪਹਿਲਾ ਵੀ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੈ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਚੜ੍ਹਤ 'ਆਪ' ਤੇ ਕਾਂਗਰਸ ਪੱਛ... ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਪਿੰਡ ਬੁੱਗਰਾਂ 'ਚ ਮਜ਼ਦੂਰਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ...
Ad Position 24