ਸੰਗਤ ਮੰਡੀ, 18 ਦਸੰਬਰ (ਸੁਖਤੇਜ ਧਾਲੀਵਾਲ): ਬਲਾਕ ਸੰਮਤੀ ਸੰਗਤ ਦੇ 2 ਜ਼ਿਲ੍ਹਾ ਪ੍ਰੀਸ਼ਦ ਅਤੇ 15 ਸੰਮਤੀ ਜ਼ੋਨਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੇ ਭਾਰੀ ਜਿੱਤ ਪ੍ਰਾਪਤ ਕਰਕੇ ਸੰਮਤੀ ਲਈ ਬਹੁਮਤ ਹਾਸਲ ਕਰ ਲਿਆ ਹੈ | ਚੋਣ ਅਧਿਕਾਰੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਦੋਵੇਂ ਜ਼ੋਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜੇਤੂ ਐਲਾਨੇ ਗਏ ਜੋਨ ਬਾਂਡੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ ਨੂੰ ਇੱਥੋਂ 6583 ਵੋਟਾਂ ਮਿਲੀਆਂ, ਆਪ ਦੀ ਭੁਪਿੰਦਰ ਕੌਰ ਨੂੰ 5924 ਵੋਟਾਂ ਕਾਂਗਰਸ ਪਾਰਟੀ ਦੀ ਕਮਲ ਕੌਰ ਨੂੰ 4228 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਸੁਖਵੀਰ ਕੌਰ ਨੂੰ ਸਭ ਤੋਂ ਘੱਟ 1048 ਵੋਟਾਂ ਮਿਲੀਆਂ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੀ ਮਨਜੀਤ ਕੌਰ ਆਪਣੇ ਵਿਰੋਧੀਆਂ ਨਾਲੋਂ 659 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ਿਲ੍ਹਾ ਪ੍ਰੀਸ਼ਦ ਜੋਨ ਜੈ ਸਿੰਘ ਵਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਇਕਵਾਲ ਸਿੰਘ ਗੁਰੂਸਰ ਸੈਣੇਵਾਲਾ ਨੂੰ 9296 ਵੋਟਾਂ ਮਿਲੀਆਂ, ਆਮ ਆਦਮੀ ਪਾਰਟੀ ਦੇ ਗੁਰਇਕਵਾਲ ਸਿੰਘ ਨੂੰ 4239 ਵੋਟਾਂ, ਕਾਂਗਰਸ ਪਾਰਟੀ ਦੇ ਸੁਖਦੇਵ ਸਿੰਘ ਨੂੰ 3441 ਵੋਟ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਨੂੰ 2161 ਵੋਟਾਂ ਮਿਲੀਆਂ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ 5057 ਵੋਟਾਂ ਨਾਲ ਜੇਤੂ ਐਲਾਨਿਆ ਗਿਆ | ਬਲਾਕ ਸੰਮਤੀ ਦੇ ਮਿਲੇ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ 10, ਆਮ ਆਦਮੀ ਪਾਰਟੀ ਦੇ 3, ਕਾਂਗਰਸ ਪਾਰਟੀ ਦਾ 1 ਅਤੇ 1 ਆਜ਼ਾਦ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ | ਜਿਨ੍ਹਾਂ ਵਿਚ ਬਲਾਕ ਸੰਮਤੀ ਜੋਨ-1 ਬਹਾਦਰਗੜ੍ਹ ਜੰਡੀਆਂ ਤੋਂ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਵਿਚਕਾਰ ਰਿਹਾ, ਇੱਥੋਂ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ ਨੂੰ 1288 ਵੋਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ ਦੀ ਵੀਰਪਾਲ ਕੌਰ ਨੂੰ 738 ਵੋਟਾਂ ਮਿਲੀਆਂ | ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ 550 ਵੋਟਾਂ ਨਾਲ ਜੇਤੂ ਰਹੀ | ਜੋਨ-2 ਰਾਏਕੇ ਕਲਾਂ ਤੋਂ ਜੇਤੂ ਆਜ਼ਾਦ ਉਮੀਦਵਾਰ ਗੁਰਵਿੰਦਰ ਸਿੰਘ ਨੂੰ 1155 ਵੋਟਾਂ ਮਿਲੀਆਂ ਅਤੇ ਕਾਂਗਰਸ ਪਾਰਟੀ ਦੇ ਤਾਰ ਸਿੰਘ ਨੂੰ 564 ਵੋਟਾਂ ਮਿਲੀਆਂ, ਜਿਸ ਨਾਲ ਆਜ਼ਾਦ ਉਮੀਦਵਾਰ ਗੁਰਵਿੰਦਰ ਸਿੰਘ 591 ਵੋਟਾਂ ਨਾਲ ਜੇਤੂ ਰਹੇ | ਸੰਮਤੀ ਜੋਨ-3 ਜੰਗੀਰਾਣਾ ਤੋਂ ਕਾਂਗਰਸ ਪਾਰਟੀ ਦੀ ਜੇਤੂ ਉਮੀਦਵਾਰ ਗੁਰਮੀਤ ਕੌਰ ਨੂੰ 1004 ਵੋਟ ਮਿਲੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਬੰਸ ਕੌਰ ਨੂੰ 911 ਵੋਟ ਮਿਲੇ, ਇੱਥੋਂ ਕਾਂਗਰਸ ਪਾਰਟੀ ਦੀ ਗੁਰਮੀਤ ਕੌਰ 93 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ | ਜੋਨ-4 ਬੰਬੀਹਾ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਧੀਰਾ ਸਿੰਘ ਨੂੰ 699 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਗਟ ਸਿੰਘ ਨੂੰ 604 ਵੋਟ ਮਿਲੇ, ਇੱਥੋਂ ਆਪ ਦੇ ਧੀਰਾ ਸਿੰਘ 95 ਵੋਟਾਂ ਨਾਲ ਚੋਣ ਜਿੱਤੇ | ਜੋਨ-5 ਕਾਲਝਰਾਣੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜੇਤੂ ਉਮੀਦਵਾਰ ਪ੍ਰਮਜੀਤ ਕੌਰ ਨੂੰ 1166 ਵੋਟਾਂ ਮਿਲੀਆਂ ਅਤੇ ਕਾਂਗਰਸ ਪਾਰਟੀ ਦੀ ਜਸਵੀਰ ਕੌਰ ਨੂੰ 656 ਵੋਟ ਮਿਲੇ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਰਮਜੀਤ ਕੌਰ 510 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ | ਜੋਨ-6 ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜੇਤੂ ਉਮੀਦਵਾਰ ਮਨਦੀਪ ਕੌਰ ਨੂੰ 884 ਵੋਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ ਦੀ ਸੁਖਪਾਲ ਕੌਰ ਨੂੰ 845 ਵੋਟ ਮਿਲੇ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੀ ਮਨਦੀਪ ਕੌਰ 39 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ | ਜੋਨ-7 ਜੱਸੀ ਬਾਗਵਾਲੀ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਮਨਜੀਤ ਸਿੰਘ ਨੂੰ 1415 ਵੋਟ ਮਿਲੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ ਨੂੰ 1267 ਵੋਟ ਮਿਲੇ, ਇੱਥੋਂ ਆਪ ਦੇ ਮਨਜੀਤ ਸਿੰਘ 148 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੇ | ਜੋਨ-8 ਘੁੱਦਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਰਹੇ ਉਮੀਦਵਾਰ ਜਸਵਿੰਦਰ ਸਿੰਘ ਟਿਵਾਣਾ ਨੂੰ 1786 ਵੋਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ ਦੇ ਨਰਿੰਦਰਪਾਲ ਸਿੰਘ ਨੂੰ 891 ਵੋਟਾਂ ਮਿਲੀਆਂ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਜਸਵਿੰਦਰ ਸਿੰਘ 895 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ | ਜੋਨ-9 ਜੈ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੀ ਜੇਤੂ ਉਮੀਦਵਾਰ ਸੰਦੀਪ ਕੌਰ ਨੂੰ 868 ਵੋਟ ਮਿਲੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਭਾਗਵੰਤੀ ਨੂੰ 779 ਵੋਟ ਮਿਲੇ | ਇੱਥੋਂ ਆਪ ਦੀ ਸੰਦੀਪ ਕੌਰ 98 ਵੋਟਾਂ ਨਾਲ ਜੇਤੂ ਰਹੀ | ਜੋਨ-10 ਫੁੱਲੋ ਮਿੱਠੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜੇਤੂ ਉਮੀਦਵਾਰ ਵੀਰਪਾਲ ਕੌਰ ਨੂੰ 1522 ਵੋਟ ਮਿਲੇ ਅਤੇ ਆਮ ਆਦਮੀ ਪਾਰਟੀ ਦੀ ਲਵਪ੍ਰੀਤ ਕੋਰ ਨੂੰ 1436 ਵੋਟ ਮਿਲੇ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵੀਰਪਾਲ ਕੌਰ 86 ਵੋਟਾਂ ਨਾਲ ਜੇਤੂ ਰਹੀ | ਜੋਨ-11 ਮਹਿਤਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਰਹੇ ਉਮੀਦਵਾਰ ਵਰਿੰਦਰ ਸਿੰਘ ਨੂੰ 1222 ਵੋਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੇਮ ਸਿੰਘ 680 ਵੋਟ ਮਿਲੇ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਿੰਦਰ ਸਿੰਘ 542 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜੋਨ-12 ਸੰਗਤ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਦਰਸ਼ਨ ਸਿੰਘ ਨੂੰ 1433 ਵੋਟ ਮਿਲੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵੰਤ ਸਿੰਘ 1336 ਵੋਟਾਂ ਮਿਲੀਆਂ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਦਰਸ਼ਨ ਸਿੰਘ 97 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜੋਨ-13 ਚੱਕ ਰੁਲਦੂ ਸਿੰਘ ਵਾਲਾ ਸ਼੍ਰੋਮਣੀ ਅਕਾਲੀ ਦਲ ਦੀ ਜੇਤੂ ਉਮੀਦਵਾਰ ਬਲਵੀਰੋ ਨੂੰ 780 ਵੋਟ ਮਿਲੇ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਵਿੰਦਰ ਕੌਰ ਨੂੰ 434 ਵੋਟ ਮਿਲੇ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੀ ਬਲਵੀਰੋ 346 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ | ਜੋਨ-14 ਪਥਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਗੁਰਦੀਪ ਸਿੰਘ ਨੂੰ 1596 ਵੋਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ ਦੇ ਜਤਿੰਦਰ ਸ਼ਰਮਾ ਨੂੰ 1314 ਵੋਟਾਂ ਮਿਲੀਆਂ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਦੀਪ ਸਿੰਘ 282 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜੋਨ-15 ਖੜਕ ਸਿੰਘ ਵਾਲਾ ਡੂੰਮਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਮੇਜ਼ਰ ਸਿੰਘ ਨੂੰ 668 ਵੋਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ ਦੇ ਮਨਪ੍ਰੀਤ ਸਿੰਘ ਨੂੰ 557 ਵੋਟਾਂ ਮਿਲੀਆਂ, ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਮੇਜਰ ਸਿੰਘ 111 ਵੋਟਾਂ ਨਾਲ ਜੇਤੂ ਰਹੇ | ਇਸ ਤਰ੍ਹਾਂ 15 ਸੰਮਤੀ ਜ਼ੋਨਾਂ 'ਚੋਂ ਸ਼੍ਰੋਮਣੀ ਅਕਾਲੀ ਦਲ ਨੂੰ 10, ਆਮ ਆਦਮੀ ਪਾਰਟੀ ਨੂੰ 3, ਕਾਂਗਰਸ ਪਾਰਟੀ ਨੂੰ 1 ਅਤੇ 1 ਆਜ਼ਾਦ ਉਮੀਦਵਾਰ ਨੂੰ ਸਫਲਤਾ ਮਿਲੀ ਹੈ |