ਗੋਨਿਆਣਾ, 18 ਦਸੰਬਰ (ਲਛਮਣ ਦਾਸ ਗਰਗ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਨਤੀਜਿਆਂ ਦੇ ਦੌਰਾਨ ਗੋਨਿਆਣਾ ਬਲਾਕ ਅਧੀਨ ਪੈਂਦੇ 2 ਜ਼ਿਲ੍ਹਾ ਪ੍ਰੀਸ਼ਦ ਅਤੇ 15 ਬਾਲਕ ਸੰਮਤੀਆਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ 11 ਉਮੀਦਵਾਰਾਂ ਦੀ ਹੋਈ ਜਿੱਤ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਦੇ ਗ੍ਰਹਿ ਵਿਖੇ ਸਮੂਹ ਜੇਤੂ ਮੈਂਬਰਾਂ ਤੋਂ ਦੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ | ਬਲਕਾਰ ਸਿੰਘ ਬਰਾੜ ਨੇ ਜੇਤੂ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਰੇ ਹੀ ਉਮੀਦਵਾਰਾਂ ਨੇ ਵਰਕਰਾਂ ਦੀ ਪੂਰੀ ਮਿਹਨਤ ਨਾਲ ਸੀਟਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਈਆਂ ਹਨ, ਸ਼੍ਰੋਮਣੀ ਅਕਲਾੀ ਦਲ ਸਦਾ ਉਨ੍ਹਾਂ ਦਾ ਰਿਣੀ ਰਹੇਗਾ | ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਟੀਚਾ 2027 ਦੀਆਂ ਵਿਧਾਨ ਸਭਾ ਦੀਆਂ ਵੋਟਾਂ ਉਪਰ ਹੈ, ਤੁਸੀ ਸਾਰੇ ਇੱਕਜੁਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਵੱਲ ਜ਼ੋਰ ਲਗਾਓ ਤਾਂ ਜੋ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਈਏ ਅਤੇ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਕਰਵਾਈਏ | ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਅਤੇ ਬਲਾਕ ਸਮੰਤੀ ਚੇਅਰਪ੍ਰਸ਼ਨ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗਾ | ਇਸ ਮੌਕੇ ਗੁਰਚਰਨ ਸਿੰਘ ਅÏਲਖ, ਗਰਦੌਰ ਸਿੰਘ, ਸਿਕੰਦਰ ਸਿੰਘ ਬਲਾਹੜ ਮਹਿਮਾ, ਜਗਜੀਤ ਸਿੰਘ ਮਹਿਮਾ ਸਰਜਾ, ਦਲਜੀਤ ਸਿੰਘ ਗੁਰੂ, ਇਕਬਾਲ ਸਿੰਘ ਗੰਗਾ, ਭਲਵਿੰਦਰ ਸਿੰਘ, ਅਮਰਜੀਤ ਸਿੰਘ ਜੰਡਾਂਵਾਲਾ ਸਮੇਤ ਅਨੇਕਾਂ ਵਰਕਰਾਂ ਨੇ ਆਪੋ ਆਪਣੇ ਵਿਚਾਰਾਂ ਰਾਂਹੀ ਜੇਤੂ ਮੈਂਬਰਾਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ ਤਾ ਜੋ 2027 ਦਾ ਟੀਚਾ ਪਾਰ ਕਰ ਸਕੀਏ |
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਨਤੀਜਿਆਂ 'ਚ ਸ਼.ਅ.ਦ. (ਬਾਦਲ) ਦੇ ਉਮੀਦਵਾਰਾਂ ਦੀ ਹੋਈ ਜਿੱਤ ਹੁਣ ਟੀਚਾ ਵਿਧਾਨ ਸਭਾ 2027-ਬਲਕਾਰ ਸਿੰਘ ਬਰਾੜ <br/>
ਅਜੀਤ ਡੈਸਕ
19-12-2025