23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਡੀ.ਸੀ. ਦਫ਼ਤਰ ਅੱਗੇ ਦੋ ਰੋਜ਼ਾ ਸੰਕੇਤਕ ਧਰਨਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 19-12-2025

ਬਠਿੰਡਾ, 18 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਇਕਾਈ ਜ਼ਿਲ੍ਹਾ ਬਠਿੰਡਾ ਤੇ ਮਾਨਸਾ ਵਲੋਂ ਸਾਂਝੇ ਤੌਰ 'ਤੇ ਸਥਾਨਕ ਡੀ.ਸੀ. ਦਫ਼ਤਰ ਅੱਗੇ ਦੋ ਰੋਜ਼ਾ ਸੰਕੇਤਕ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸ਼ੰਭੂ ਮੋਰਚੇ ਦੇ ਨੁਕਸਾਨ ਦੀ ਭਰਪਾਈ ਅਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੰਭੂ ਬਾਰਡਰ ਉੱਪਰ, ਜੋ ਕਿਸਾਨਾਂ ਦਾ ਨੁਕਸਾਨ ਕੀਤਾ ਗਿਆ, ਉਸ ਦੀ ਭਰਪਾਈ ਨੂੰ ਲੈ ਕੇ ਅਤੇ ਮੋਰਚੇ ਦੌਰਾਨ ਸ਼ਹੀਦੀਆਂ ਪਾ ਚੁੱਕੇ ਸਾਥੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਤੇ ਮੁਆਵਜ਼ੇ ਨੂੰ ਲੈ ਕੇ ਕਈ ਵਾਰ ਮੰਗ ਪੱਤਰ ਦੇਣ ਤੋਂ ਇਲਾਵਾ ਧਰਨੇ ਪ੍ਰਦਰਸ਼ਨ ਕੀਤੇ ਗਏ ਪਰ ਸਰਕਾਰ ਨੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਤੇ ਉਲਟਾ ਪਰਾਲੀ ਵਾਲੇ ਮਸਲੇ ਨੂੰ ਲੈ ਕੇ ਕਿਸਾਨਾਂ ਉੱਪਰ ਮਾਮਲੇ ਦਰਜ ਕੀਤੇ ਗਏ¢ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੋ ਦਿਨਾਂ ਧਰਨੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 20 ਦਸੰਬਰ ਨੂੰ ਕਿਸਾਨ ਮਜਬੂਰੀਵੱਸ ਰੇਲਾਂ ਦੀਆਂ ਪਟੜੀਆਂ ਉੱਪਰ ਬੈਠਣਗੇ¢ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਬਿਜਲੀ ਸੋਧ ਬਿੱਲ-2025 ਲਿਆਂਦਾ ਜਾ ਰਿਹਾ ਹੈ, ਜੋ ਕਿ ਲੋਕਾਂ ਦੀਆਂ ਜੇਬਾਂ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਹੈ | ਕੇਂਦਰ ਸਰਕਾਰ ਨੇ ਇਹ ਬਿਜਲੀ ਖਰੜੇ ਨੂੰ ਲੈ ਕੇ ਸੂਬਿਆਂ ਕੋਲੋਂ ਸੁਝਾਅ ਮੰਗੇ ਹਨ, ਜਿਸ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਚੁੱਪ ਵੱਟੀ ਹੋਈ ਹੈ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਇਹ ਲੋਕ-ਮਾਰੂ ਬਿੱਲ ਦੇ ਸਮਰਥਨ ਵਿਚ ਹੈ¢ ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕਿੰਦਾ ਜੰਡਾਂਵਾਲਾ, ਜ਼ਿਲ੍ਹਾ ਖ਼ਜ਼ਾਨਚੀ ਕਰਮਜੀਤ ਰਿਟਾ: ਜੇਈ ਭਗਤਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਢਿੱਲੋਂ ਫੂਲ, ਜਸਪਾਲ ਸਿੰਘ ਢਿੱਲਵਾਂ ਆਦਿ ਨੇ ਵੀ ਸੰਬੋਧਨ ਕੀਤਾ | ਧਰਨੇ ਵਿਚ ਜ਼ਿਲ੍ਹਾ ਮਾਨਸਾ ਦੇ ਖ਼ਜ਼ਾਨਚੀ ਦਲਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੋਰਾ ਡਿੱਖ, ਜ਼ਿਲ੍ਹਾ ਸਹਾਇਕ ਸਕੱਤਰ ਬੂਟਾ ਬਾਜਵਾ ਕੋਠਾ ਗੁਰੂ, ਬਲਾਕ ਫੂਲ ਪ੍ਰਧਾਨ ਗੁਰਪ੍ਰੀਤ ਢਿਪਾਲੀ ਤੇ ਸਕੱਤਰ ਬੂਟਾ ਢਿਪਾਲੀ, ਤੀਰਥ ਰਾਮ ਸੇਲਬਰਾਹ, ਜਗਸੀਰ ਢੱਡੇ ਸਮੇਤ ਵੱਖ-ਵੱਖ ਪਿੰਡਾਂ ਤੋਂ ਕਿਸਾਨ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਕੋਲ ਬਹੁਮਤ, ਚੇਅਰਮੈਨੀ ਤੈਅ <br/> ਅਗਲੀ ਖ਼ਬਰ ਤਾਮਿਲਨਾਡੂ ਦੇ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਸੜਕਾਂ 'ਤੇ ਉਤਰਿਆ <br/>
Ad Position 24