ਚਾਉਕੇ, 18 ਦਸੰਬਰ (ਮਨਜੀਤ ਸਿੰਘ ਘੜੈਲੀ)-ਬਲਾਕ ਸੰਮਤੀ ਜ਼ੋਨ ਪਿੱਥੋ ਤੋਂ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਰਮਜੀਤ ਕÏਰ ਮਾਨ ਪਤਨੀ ਜਲੌਰ ਸਿੰਘ ਮਾਨ ਨੇ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਆਪਣੀ ਜਿੱਤ ਦੀ ਖ਼ੁਸ਼ੀ 'ਚ ਵੋਟਰਾਂ ਦਾ ਧੰਨਵਾਦ ਕਰਨ ਲਈ ਪਿੰਡ ਚ ਧੰਨਵਾਦੀ ਦÏਰਾ ਕੀਤਾ ਅਤੇ ਸਮੂਹ ਨਗਰ ਨਿਵਾਸੀਆਂ ਦਾ ਸਹਿਯੋਗ ਲਈ ਉਚੇਚੇ ਤÏਰ 'ਤੇ ਧੰਨਵਾਦ ਕਰਦਿਆਂ ਆਖਿਆ ਕਿ ਉਹ ਇਸ ਜਿੱਤ ਲਈ ਸਮੂਹ ਵੋਟਰਾਂ ਦੇ ਤਹਿ ਦਿਲੋਂ ਰਿਣੀ ਹਨ¢ ਉਨ੍ਹਾਂ ਆਖਿਆ ਕਿ ਉਹ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਉਪਰ ਖਰਾ ਉੱਤਰਨਗੇ¢ ਉਨ੍ਹਾਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦਾ ਵੀ ਸਹਿਯੋਗ ਕਰਨ ਲਈ ਵਿਸ਼ੇਸ਼ ਤÏਰ 'ਤੇ ਧੰਨਵਾਦ ਕੀਤਾ¢ ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਸਾਬਕਾ ਸਰਪੰਚ, ਜੱਜ ਸਿੰਘ ਪਿੱਥੋ ਸਾਬਕਾ ਸਰਪੰਚ, ਨੈਬ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਸੋਨੀ ਮਾਨ, ਬਾਗਾ ਸਿੰਘ, ਰਾਜਾ ਸਿੰਘ ਮੁਹਾਰ, ਗੁਰਵਿੰਦਰ ਸਿੰਘ ਸਿੱਧੂ, ਬਿੱਟੂ ਸਿੰਘ ਮਾਨ, ਸੁਦਾਗਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਜ਼ੈਲਦਾਰ, ਬਲਦੇਵ ਸਿੰਘ ਸਮੇਤ ਪਿੰਡ ਦੀ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਹਾਜ਼ਰ ਸੀ¢