23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵਿਦੇਸ਼ ਭੇਜਣ ਬਹਾਨੇ ਲੱਖਾਂ ਰੁਪਏ ਦੀ ਠੱਗੀ <br/>

Ad Position 21
No active advertisement
ਅਜੀਤ ਡੈਸਕ 19-12-2025
ਬਠਿੰਡਾ, 18 ਦਸੰਬਰ (ਵੀਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਕੌਰ ਸਿੰਘ ਵਲੋਂ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਮੁੱਦਈ ਵੀਰਪਾਲ ਕੌਰ ਪਤਨੀ ਗੁਰਜੰਟ ਸਿੰਘ ਵਾਸੀ ਪਿਉਰੀ ਵਲੋਂ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਚਰਨਜੀਤ ਸਿੰਘ ਵਾਸੀ ਮਲੋਟ ਵਲੋਂ ਮੇਰੇ ਪੁੱਤਰ ਅਤੇ ਨੂੰਹ ਨੂੰ ਸਿੰਗਾਂਪੁਰ ਦੇ ਵਰਕ ਪਰਮਿਟ 'ਤੇ ਭੇਜਣ ਬਹਾਨੇ 4 ਲੱਖ ਰੁਪਏ ਅਜੀਤ ਰੋਡ 'ਤੇ ਉਨ੍ਹਾਂ ਮੇਰੇ ਪਾਸੋਂ ਲਏ ਸਨ | ਉਕਤ ਵਿਅਕਤੀ ਵਲੋਂ ਤਹਿ ਕੀਤੀ ਗਈ ਗੱਲ 'ਤੇ ਪੂਰਾ ਨਾ ਉੱਤਰਨ ਕੇ ਮੇਰੇ ਨਾਲ ਠੱਗੀ ਮਾਰ ਲਈ ਲਈ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ 'ਤੇ ਥਾਣਾ ਸਿਵਲ ਲਾਈਨ ਵਿਖੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ |



Ad Position 22
No active advertisement
ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਪਿੱਥੋ ਤੋਂ ਜੇਤੂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਲੋਂ ਪਿੰਡ 'ਚ ਧੰਨਵਾਦੀ ਦÏਰਾ <br/>
Ad Position 24