23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਆਪਸੀ ਮਿਲੀਭੁਗਤ ਕਾਰਨ ਸਾਡੀ ਹਾਰ ਹੋਈ-ਵਿਧਾਇਕ ਮਾਸਟਰ ਜਗਸੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 19-12-2025
ਗੋਨਿਆਣਾ, 18 ਦਸੰਬਰ (ਲਛਮਣ ਦਾਸ ਗਰਗ)- ਬੀਤੇ ਦਿਨੀਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਹਲਕਾ ਭੁੱਚੋ ਦੇ ਜ਼ੋਨਾਂ ਵਿੱਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ, ਜੇਕਰ ਗੱਲ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਧ ਸੀਟਾਂ ਹਾਸਲ ਹੋਈਆਂ | ਇਸ ਹਾਰ ਦੇ ਕਾਰਨਾਂ ਬਾਰੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਪਸੀ ਮਿਲੀਭੁਗਤ ਕਰਕੇ ਆਮ ਆਦਮੀ ਪਾਰਟੀ ਨੂੰ ਹਰਾਇਆ ਹੈ | ਦੋਵੇਂ ਪਾਰਟੀਆਂ ਆਪਸ ਵਿੱਚ ਮਿਲ ਗਈਆਂ, ਜਿਸ ਕਾਰਨ ਆਪ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਨੇ ਇਹ ਵੀ ਕਿਹਾ ਕਿ 2027 ਵਿਚ ਸਾਡੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ ਅਤੇ ਮਹਿਲਾਵਾਂ ਨਾਲ ਕੀਤਾ ਗਿਆ ਹਰ ਵਾਅਦਾ ਜਲਦੀ ਹੀ ਪੂਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ <br... ਅਗਲੀ ਖ਼ਬਰ ਕੋਠੇ ਥਾਪਦੇ : 'ਆਪ' ਦੀ 'ਪਟਾਰੀ' ਵਿਚ 5 ਵੋਟਾਂ <br/>
Ad Position 24