23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੁਰਜ ਗਿੱਲ ਤੋਂ ਜੇਤੂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਜਸਪਾਲ ਸਿੰਘ ਦਿਆਲਪੁਰਾ ਦੇ ਸਮਰਥਕਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 19-12-2025
ਭਾਈਰੂਪਾ, 18 ਦਸੰਬਰ (ਵਰਿੰਦਰ ਲੱਕੀ)-ਬੀਤੇ ਕੱਲ੍ਹ ਐਲਾਨੇ ਗਏ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਨਤੀਜਿਆਂ 'ਚ ਜ਼ੋਨ ਬੁਰਜ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਹੋਏ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਡਾਕਟਰ ਜਸਪਾਲ ਸਿੰਘ ਦਿਆਲਪੁਰਾ ਮਿਰਜ਼ਾ ਦੀ ਵੱਡੀ ਜਿੱਤ ਦੀ ਖੁਸ਼ੀ 'ਚ ਨਗਰ ਭਾਈਰੂਪਾ ਤੋਂ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਡਾ. ਦਿਆਲਪੁਰਾ ਨੂੰ ਵਧਾਈ ਦਿੱਤੀ ਗਈ, ਉੱਥੇ ਹੀ ਖੁਸ਼ੀ 'ਚ ਲੱਡੂ ਵੰਡੇ ਗਏ | ਸੀਨੀਅਰ ਅਕਾਲੀ ਆਗੂ ਕੌਰ ਸਿੰਘ ਜਵੰਧਾ, ਨਗਰ ਪੰਚਾਇਤ ਭਾਈਰੂਪਾ ਦੇ ਪ੍ਰਧਾਨ ਲਖਵੀਰ ਸਿੰਘ ਜਵੰਧਾ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਤੇ ਲਵਲੀ ਸਿੰਘ ਜਵੰਧਾ ਨੇ ਜੇਤੂ ਹੋਏ ਡਾਕਟਰ ਜਸਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਅਕਾਲੀ ਵਰਕਰਾਂ ਵਲੋਂ ਜਿੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ ਗਈ ਉਥੇ ਹੀ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਹਰਿੰਦਰ ਮਹਿਰਾਜ ਹਲਕਾ ਇੰਚਾਰਜ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਡਾਕਟਰ ਜਸਪਾਲ ਸਿੰਘ ਦਿਆਲਪੁਰਾ ਦੇ ਪਰਿਵਾਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜੀਵਨ ਸਿੰਘ ਜਵੰਧਾ, ਜਗਤਾਰ ਸਿੰਘ ਜਵੰਧਾ, ਕੁਲਵੰਤ ਸਿੰਘ ਭਾਈਕਾ, ਰੰਮੀ ਸੰਧੂ, ਦੇਵ ਲੀਡਰ, ਸਤਨਾਮ ਸਿੰਘ ਫੌਜੀ, ਕੁਲਦੀਪ ਸਿੰਘ ਚੇਲਾ, ਸੰਦੀਪ ਸਿੰਘ ਜਵੰਧਾ, ਸ਼ਿੰਦਾ ਮੰਡੇਰ ਆਦਿ ਹਾਜ਼ਰ ਸਨ | ਵਰਣਨਯੋਗ ਹੈ ਕਿ ਡਾ. ਜਸਪਾਲ ਸਿੰਘ ਦਿਆਲਪੁਰਾ ਮਿਰਜ਼ਾ ਜ਼ਿਲ੍ਹਾ ਪ੍ਰੀਸ਼ਦ ਜੋਨ ਬੁਰਜ ਗਿੱਲ ਤੋਂ ਤਕਰੀਬਨ 3100 ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਘੰਡਾਬੰਨਾ, ਢਪਾਲੀ, ਬੁਰਜ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਲਾਕ ਸੰਮਤੀ ਜ਼ੋਨ ਸੇਲਬਰਾਹ ਤੋਂ '... ਅਗਲੀ ਖ਼ਬਰ ਸੁਖਵੀਰ ਸਿੰਘ ਮਾਨ ਬਲਾਕ ਰਾਮਪੁਰਾ ਦੀਆਂ ਪੰਚਾਇਤ ਸੰਮਤੀਆਂ 'ਚੋਂ ਸਭ ਤੋਂ ਵੱਧ ਵੋਟਾਂ ਨਾਲ ਚੋਣ ਜਿੱਤੇ <br/>
Ad Position 24