23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਪੰਜਾਬ ਭਰ 'ਚੋਂ ਬਠਿੰਡਾ ਮੋਹਰੀ-ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 19-12-2025
ਬਠਿੰਡਾ, 18 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ 'ਚ 34 ਸੇਵਾ ਕੇਂਦਰਾਂ ਵਿਚ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ 'ਚ ਅਰਜ਼ੀਆਂ ਦੇ ਨਿਪਟਾਰੇ ਵਿਚ ਪੰਜਾਬ ਭਰ 'ਚੋਂ ਬਹੁਤ ਹੀ ਘੱਟ 0.13% ਪੈਂਡੈਂਸੀ ਹੋਣ ਕਰਕੇ ਜ਼ਿਲ੍ਹਾ ਬਠਿੰਡਾ ਮੋਹਰੀ ਚੱਲ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ 34 ਸੇਵਾ ਕੇਂਦਰਾਂ ਵਿਚ 16 ਦਸੰਬਰ 2024 ਤੋਂ 15 ਦਸੰਬਰ 2025 ਤੱਕ ਕੁੱਲ 278873 ਅਰਜ਼ੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿਚੋਂ 261835 ਪ੍ਰਵਾਨ ਕੀਤੀਆਂ ਗਈਆਂ, ਜਦਕਿ ਬਾਕੀ ਅਰਜ਼ੀਆਂ ਕਾਰਵਾਈ ਅਧੀਨ ਹਨ ਜਿਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਨਮ ਸਿੰਘ ਨੇ ਦੱਸਿਆ ਕਿ 'ਪੈਨਸ਼ਨਰ ਸੇਵਾ ਪੋਰਟਲ' ਰਾਹੀਂ ਪੈਨਸ਼ਨਰਾਂ ਦੀਆਂ ਸੇਵਾਵਾਂ ਨੂੰ ਡਿਜ਼ੀਟਲ ਰੂਪ ਵਿਚ ਸੁਖਾਲਾ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਤਹਿਤ ਪਹਿਲੇ ਪੜਾਅ ਵਿਚ 6 ਤਰ੍ਹਾਂ ਦੀਆਂ ਮੁੱਖ ਸੇਵਾਵਾਂ ਨੂੰ ਪੋਰਟਲ 'ਤੇ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿਚ ਈ-ਕੇ.ਵਾਈ.ਸੀ., ਜੀਵਨ ਪ੍ਰਮਾਣ ਪੱਤਰ, ਸ਼ਿਕਾਇਤ ਪ੍ਰਮਾਣ ਪੱਤਰ, ਸ਼ਿਕਾਇਤ ਦਰਜ ਕਰਨਾ, ਪਰਿਵਾਰਿਕ ਪੈਨਸ਼ਨ ਲਈ ਅਰਜ਼ੀ, ਐਲ.ਟੀ.ਸੀ. ਲਈ ਅਰਜ਼ੀ ਦੇਣਾ ਆਦਿ ਸਹੂਲਤਾਂ ਸ਼ਾਮਲ ਹਨ |


Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਪੈਦਲ ਮਾਰਚ 22 ਦਸੰਬਰ ਨੂੰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਆਪਸੀ ਮਿਲੀਭੁਗਤ ਕਾਰਨ ਸਾਡੀ ਹਾਰ ਹੋਈ-ਵਿਧਾਇਕ ਮਾਸਟਰ ਜਗਸੀਰ ਸਿੰਘ <br/>
Ad Position 24