ਬਠਿੰਡਾ, 18 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਪਾਰਕ ਕਮੇਟੀ ਵਲੋਂ ਧਾਰਮਿਕ ਸੇਵਾ ਸੁਸਾਇਟੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਰਜਿ: 546, ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਜਗਤਾ ਜੀ, ਭੁਜੰਗ ਫੌਜ ਜੱਥਾ, ਸ਼ਹੀਦ ਭਾਈ ਮਤੀ ਦਾਸ ਨਗਰ ਕਮੇਟੀ ਅਤੇ ਸਮੂਹ ਸਕੂਲਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਤੋਂ 22 ਦਸੰਬਰ ਦਿਨ ਸੋਮਵਾਰ ਸਵੇਰੇ 11 ਵਜੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਪੈਦਲ ਮਾਰਚ ਮਾਲ ਰੋਡ, ਧੋਬੀ ਬਾਜ਼ਾਰ, ਰੇਲਵੇ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਪੰਨ ਹੋਵੇਗਾ | ਸਮਾਪਤੀ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਭੁਪਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ ਸਰਪੰਚ ਵਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਰਿਵਾਰਾਂ ਸਮੇਤ ਮਾਰਚ 'ਚ ਸ਼ਾਮਲ ਹੋਣ ਦੀ ਬੇਤਨੀ ਕੀਤੀ |