ਬਠਿੰਡਾ, 19 ਦਸੰਬਰ (ਵੀਰਪਾਲ ਸਿੰਘ)-ਬਠਿੰਡਾ ਦੇ ਐੱਸ.ਐੱਸ.ਡੀ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਕੈਂਪ ਉਪਰੰਤ ਬੇਟੀ ਬਚਾਓ-ਬੇਟੀ ਪੜ੍ਹਾਓ, ਨਸ਼ੇ ਅਤੇ ਵਾਤਾਵਰਨ ਸੰਭਾਲ ਸਬੰਧੀ ਸ਼ਹਿਰ ਵਿਚ ਰੈਲੀ ਕੱਢੀ ਗਈ | ਕਾਲਜ ਵਿਦਿਆਰਥਣਾਂ ਵਲੋਂ ਅਹਿਮ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਹੱਥਾਂ 'ਚ ਬੈਨਰ ਫੜ, ਸੜਕ ਸੁਰੱਖਿਆ, ਵਾਤਾਵਰਨ ਸੰਭਾਲ, ਭਰੂਣ ਹੱਤਿਆ ਅਤੇ ਲੜਕੀਆਂ ਨੂੰ ਸਿੱਖਿਆ ਦੇਣ ਬਾਰੇ ਅਪੀਲ ਕੀਤੀ ਗਈ | ਵਿਦਿਆਰਥਣਾਂ ਵਲੋਂ ਪੰਜਾਬ ਵਿਚੋਂ ਸਮਾਜਿਕ ਕੁਰੀਤੀਆਂ ਖ਼ਤਮ ਕਰਕੇ ਸੂਬੇ ਨੂੰ ਫਿਰ ਰੰਗਲਾ ਬਣਾਉਣ ਦੀ ਅਪੀਲ ਕੀਤੀ ਗਈ |