17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਆਪਣੀਆਂ ਮੰਗਾਂ ਦੀ ਪੂਰਤੀ ਲਈ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 20-12-2025
ਬਠਿੰਡਾ, 19 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੀ ਜਥੇਬੰਦੀ ਪੰਜਾਬ ਰਾਜ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਬਠਿੰਡਾ ਸਥਿਤ ਦਫ਼ਤਰ 'ਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਪਰੰਤ ਡਿਪਟੀ ਡਾਇਰੈਕਟਰ ਨੂੰ ਮੰਗ-ਪੱਤਰ ਸੌਂਪਿਆ ਗਿਆ ਤੇ ਸੂਬੇ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹਲਕੇ 'ਚ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘੁੰਮਣ, ਸਾਬਕਾ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸ਼ਰਮਾ, ਜ਼ਿਲ੍ਹਾ ਉਪ-ਪ੍ਰਧਾਨ ਰਣਜੀਤ ਸਿੰਘ ਬਾਹੀਆ ਤੇ ਸਾਬਕਾ ਸੂਬਾ ਕਮੇਟੀ ਮੈਂਬਰ ਗੁਰਜੀਤ ਸਿੰਘ ਪੂਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਉਨ੍ਹਾਂ ਦੇ ਕੇਡਰ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਲਾਗੂ ਕਰਵਾਉਣ ਲਈ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ 'ਵਰਕ ਟੂ ਰੂਲ' ਨੂੰ ਜਾਰੀ ਰੱਖਣ ਅਤੇ ਮੂੰਹ ਖੁਰ ਦੀ ਵੈਕਸੀਨ ਨੂੰ ਆਨਲਾਈਨ ਨਾ ਕਰਨ ਦਾ ਫੈਸਲਾ ਜਾਰੀ ਰਹੇਗਾ | ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੇ ਕੇਡਰ ਦੀਆਂ ਮੰਗਾਂ ਦਾ ਪੰਜਾਬ ਸਰਕਾਰ ਅਤੇ ਵਿਭਾਗ ਨੇ ਸਮੇਂ ਸਿਰ ਹੱਲ ਨਾ ਕੀਤਾ ਤਾਂ 4 ਜਨਵਰੀ ਨੂੰ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਿਧਾਨ ਸਭਾ ਹਲਕੇ ਲੰਬੀ ਵਿਚ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਐਸੋਸੀਏਸ਼ਨ ਦੇ ਸਾਬਕਾ ਸੂਬਾ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਨੰਗਲਾ, ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਲਵਲੀ ਮਲਹੋਤਰਾ, ਸੀਨੀਅਰ ਵੈਟਰਨਰੀ ਇੰਸਪੈਕਟਰ ਰਿੰਕੂ ਸ਼ਰਮਾ, ਜ਼ਿਲ੍ਹਾ ਸੰਯੁਕਤ ਸਕੱਤਰ ਗੁਰਮਲਕੀਅਤ ਸਿੰਘ, ਹਰਜਿੰਦਰ ਸਿੰਘ ਤਹਿਸੀਲ ਪ੍ਰਧਾਨ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਗਿ੍ਫ਼ਤਾਰ, ਹਵਾਲਾਤ ਵਿਚ ਕੀਤੇ ਬੰਦ ਅਗਲੀ ਖ਼ਬਰ ਪੈਸਕੋ ਮੁਲਾਜ਼ਮਾਂ ਦੇ ਰੋਸ ਧਰਨੇ 'ਚ ਥਰਮਲ ਕਾਲੋਨੀ ਦੇ ਵਾਸੀਆਂ ਵਲੋਂ ਪਰਿਵਾਰਾਂ ਸਮੇਤ ਸ਼ਮੂਲੀਅਤ <br/>
Ad Position 24