17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਦੇਸ਼ ਭੇਜਣ ਦੇ ਨਾਂਅ 'ਤੇ 46 ਲੱਖ ਦੀ ਠੱਗੀ <br/>

Ad Position 21
No active advertisement
ਅਜੀਤ ਡੈਸਕ 20-12-2025
ਬਠਿੰਡਾ, 19 ਦਸੰਬਰ (ਵੀਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ 'ਤੇ ਬੀ.ਐੱਨ.ਐਸ. ਧਾਰਾ 318(4) ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਸੇਵਕ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਕੋਟਸ਼ਮੀਰ ਜ਼ਿਲ੍ਹਾ ਬਠਿੰਡਾ ਵਲੋਂ ਥਾਣਾ ਸਦਰ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਪਰਦੀਪ ਸਿੰਘ ਭੱਲਾ ਜ਼ਿਲ੍ਹਾ ਪਲਵਲ ਹਰਿਆਣਾ ਵਲੋਂ ਕੋਟਸ਼ਮੀਰ ਵਿਖੇ ਮੇਰੇ ਪਾਸੋਂ ਵਿਦੇਸ਼ ਭੇਜਣ ਲਈ 46 ਲੱਖ ਰੁਪਏ ਦੀ ਮੰਗ ਕੀਤੀ | ਮੁਦਈ ਮੁਤਾਬਿਕ ਮੈਂ ਉਕਤ ਵਿਅਕਤੀ ਦੇ ਝਾਂਸੇ ਵਿਚ ਆ ਕੇ ਪੈਸਾ ਦੇ ਦਿੱਤਾ, ਉਕਤ ਵਿਅਕਤੀ ਨੇ ਮੇਰੇ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ | ਥਾਣਾ ਸਦਰ ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸਬੰਧਿਤ ਵਿਅਕਤੀ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਹੋਣੀ ਅਜੇ ਬਾਕੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦੀ ਸ਼ੁਰੂਆਤ 1 ਜਨਵਰੀ, 2026 ਤੋਂ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋ ਗਿ੍ਫ਼ਤਾਰ, ਹਵਾਲਾਤ ਵਿਚ ਕੀਤੇ ਬੰਦ
Ad Position 24