17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਬਠਿੰਡਾ ਦਿਹਾਤੀ ਦੇ ਲੋਕਾਂ ਨੇ ਦਿਖਾਇਆ ਅਕਾਲੀ ਦਲ 'ਚ ਅਥਾਹ ਵਿਸ਼ਵਾਸ <br/>

Ad Position 21
No active advertisement
ਅਜੀਤ ਡੈਸਕ 20-12-2025
ਕੋਟਫੱਤਾ, 19 ਦਸੰਬਰ (ਰਣਜੀਤ ਸਿੰਘ ਬੁੱਟਰ)-ਅਕਾਲੀ ਸਰਕਾਰ ਸਮੇਂ ਕੀਤੇ ਵਿਕਾਸ ਕਾਰਜਾਂ ਦਾ ਮੁੱਲ ਅੱਜ ਬਠਿੰਡਾ ਜ਼ਿਲ੍ਹੇ ਦੇ ਵੋਟਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਸ਼੍ਰੋਮਣੀ ਅਕਾਲੀ ਦਲ ਨੂੰ ਪਾ ਕੇ ਮੋੜਿਆ | ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੁਰਚਰਨ ਸਿੰਘ ਸਿੱਧੂ ਦੀ ਅਗਵਾਈ ਵਿਚ ਲੜੀਆਂ ਚੋਣਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਵਿਚ ਆਪ ਬਠਿੰਡਾ ਦਿਹਾਤੀ ਤੋਂ ਖਾਤਾ ਵੀ ਨਹੀਂ ਖੋਲ੍ਹ ਸਕੀ ਤੇ ਜ਼ਿਲ੍ਹਾ ਪਰਿਸ਼ਦ ਦੇ ਚਾਰ ਦੇ ਚਾਰ ਜੋਨਾਂ ਤੋਂ ਅਕਾਲੀ ਉਮੀਦਵਾਰ ਜੇਤੂ ਰਹੇ ਜਦੋਂਕਿ ਬਲਾਕ ਸੰਮਤੀ ਵਿਚੋਂ 30 ਚੋਂ 23 ਸੀਟਾਂ ਤੇ ਅਕਾਲੀ ਉਮੀਦਵਾਰਾਂ ਨੇ ਆਪਣੀ ਜਿੱਤ ਦੇ ਝੰਡੇ ਗੱਡੇ | ਸਥਾਨਕ ਅਕਾਲੀ ਆਗੂਆਂ ਨੇ ਇਸ ਜਿੱਤ ਦਾ ਸਿਹਰਾ ਬਾਦਲ ਪਰਿਵਾਰ ਦੁਆਰਾ ਬਠਿੰਡਾ ਦੇ ਕੀਤੇ ਵਿਕਾਸ ਇੱਥੇ ਲਿਆਂਦੇ ਵੱਡੇ ਪ੍ਰੋਜੈਕਟਾਂ ਦੇ ਨਾਲ-ਨਾਲ ਹਲਕਾ ਇੰਚਾਰਜ ਗੁਰਚਰਨ ਸਿੰਘ ਸਿੱਧੂ ਦੀ ਮਿਹਨਤ ਨੂੰ ਦੱਸਿਆ | ਹਲਕਾ ਇੰਚਾਰਜ ਨੇ ਇਸ ਜਿੱਤ ਲਈ ਸਥਾਨਕ ਅਕਾਲੀ ਆਗੂਆਂ ਤੇ ਵਰਕਰਾਂ ਦੀ ਮਿਹਨਤ ਤੇ 2007 ਤੋਂ 2017 ਤੱਕ ਲਗਾਤਾਰ 10 ਸਾਲ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਕੀਤੇ ਵਿਕਾਸ ਕਾਰਜਾਂ ਨੂੰ ਮੰਨਿਆ |



ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਸਿੱਧੂ |


Ad Position 22
No active advertisement
ਪਿਛਲੀ ਖ਼ਬਰ ਪਸ਼ੂ ਰਾਖਿਆਂ ਦੀ ਕੁੱਟਮਾਰ ਮਾਮਲੇ 'ਚ ਕਿਸਾਨ ਯੂਨੀਅਨ ਵਲੋਂ ਥਾਣਾ ਭੀਖੀ ਅੱਗੇ ਧਰਨਾ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦੀ ਸ਼ੁਰੂਆਤ 1 ਜਨਵਰੀ, 2026 ਤੋਂ <br/>
Ad Position 24