12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਨੇ ਹਸਪਤਾਲ 'ਚ ਦਮ ਤੋੜਿਆ <br/>

Ad Position 21
No active advertisement
ਅਜੀਤ ਡੈਸਕ 21-12-2025
ਸੰਗਤ ਮੰਡੀ, 20 ਦਸੰਬਰ (ਸੁਖਤੇਜ ਧਾਲੀਵਾਲ)-ਪਿਛਲੇ ਦਿਨੀਂ ਰਿਫ਼ਾਇਨਰੀ ਰੋਡ 'ਤੇ ਪੈਂਦੇ ਪਿੰਡ ਗੁਰਥੜੀ ਦੇ ਪੈਟਰੋਲ ਪੰਪ ਨਜ਼ਦੀਕ ਹੋਏ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਬੀਤੀ ਰਾਤ ਜ਼ੇਰੇ ਇਲਾਜ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਹੈ | ਜਿਸ ਦੀ ਮੌਤ ਹੋ ਜਾਣ ਦੀ ਖ਼ਬਰ ਮਿਲਦਿਆਂ ਹੀ ਪਿੰਡ ਦੇ ਲੋਕਾਂ 'ਚ ਸੋਗ ਦੀ ਲਹਿਰ ਦੌੜ ਗਈ | ਮਿ੍ਤਕ ਕੁਲਦੀਪ ਸਿੰਘ (29) ਪੁੱਤਰ ਮੁਕੰਦ ਸਿੰਘ ਪਿੰਡ ਕੋਟਗੁਰੂ ਦਾ ਰਹਿਣ ਵਾਲਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ | ਜੋ ਗੁਰੂ ਗੋਬਿੰਦ ਸਿੰਘ ਤੇਲ ਸੋਧ ਕਾਰਖਾਨਾ (ਫੁਲੋਖਾਰੀ, ਰਾਮਾਂ ਮੰਡੀ) ਵਿਖੇ ਨੌਕਰੀ ਕਰਦਾ ਸੀ ਅਤੇ ਛੁੱਟੀ ਹੋਣ ਤੋਂ ਬਾਅਦ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਆ ਰਿਹਾ ਸੀ ਜਦੋਂ ਉਹ ਪਿੰਡ ਗੁਰਥੜੀ ਨੇੜੇ ਪੁੱਜਾ ਤਾਂ ਉਸ ਦੇ ਮੋਟਰ ਸਾਈਕਲ ਨੂੰ ਕਿਸੇ ਅਣਪਛਾਤੇ ਵਾਹਣ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਵਲੋਂ ਚੁੱਕ ਕੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ | ਜਿੱਥੇ ਇਲਾਜ ਦੌਰਾਨ ਉਹ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ | ਮਿ੍ਤਕ ਆਪਣੇ ਪਿੱਛੇ ਬਜ਼ੁਰਗ ਮਾਂ ਬਾਪ ਤੋਂ ਇਲਾਵਾ ਆਪਣੀ ਪਤਨੀ ਸਮੇਤ 4 ਸਾਲਾਂ ਦਾ ਪੁੱਤਰ ਛੱਡ ਗਿਆ | ਪਿੰਡ ਦੇ ਸਮਾਜ ਸੇਵੀ ਵੈਦ ਜਗਦੇਵ ਸਿੰਘ, ਅੰਗਰੇਜ਼ ਸਿੰਘ ਵਿੱਕੀ ਨੇ ਦੱਸਿਆ ਕਿ ਮਿ੍ਤਕ ਕੁਲਦੀਪ ਸਿੰਘ ਮੱਧ ਵਰਗੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਰਿਫ਼ਾਇਨਰੀ 'ਚ ਨੌਕਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ, ਜਿਸ ਦੀ ਮੌਤ ਹੋ ਜਾਣ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ | ਉਨ੍ਹਾਂ ਪੰਜਾਬ ਸਰਕਾਰ ਅਤੇ ਤੇਲ ਸੋਧ ਕਾਰਖਾਨੇ ਦੇ ਪ੍ਰਬੰਧਕਾਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਿ੍ਤਕ ਦੀ ਪਤਨੀ ਨੂੰ ਨੌਕਰੀ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਆਰਥਿਕ ਮੱਦਦ ਕੀਤੀ ਜਾਵੇ |


Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਸਕੂਲ ਵਿਚ 'ਸਾਹਿਤ ਦਰਸ਼ਨ ਅਤੇ ਪੁਸਤਕ ਮੇਲਾ' ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ 13ਵਾਂ ਪੈਨਸ਼ਨਰ ਦਿਵਸ ਰਾਮਪੁਰਾ ਡਵੀਜ਼ਨ ਵਿਖੇ ਮਨਾਇਆ <br/>
Ad Position 24