12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਾਨਸਾ ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚ ਸ਼ੱਕੀ ਥਾਵਾਂ 'ਤੇ ਛਾਪੇਮਾਰੀ, ਕਈ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 21-12-2025

ਭੀਖੀ, 20 ਦਸੰਬਰ (ਬਲਕਾਰ ਸਿੰਘ ਸਹੋਤਾ)- ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਕਸਬੇ ਤੋਂ ਇਲਾਵਾ ਨੇੜਲੇ ਪਿੰਡ ਸਮਾਓਾ, ਖੀਵਾ ਕਲਾਂ, ਖੀਵਾ ਖ਼ੁਰਦ, ਬੀਰ ਖ਼ੁਰਦ, ਮੱਤੀ, ਹਮੀਰਗੜ੍ਹ ਢੈਪਈ, ਹੋਡਲਾ ਕਲਾਂ ਅਤੇ ਫਫੜੇ ਭਾਈਕੇ ਵਿਖੇ ਸ਼ੱਕੀ ਥਾਵਾਂ 'ਤੇ ਅਪਰੇਸ਼ਨ ਕਾਸੋ ਅਧੀਨ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਗਿਆ | ਬੱਸ ਅੱਡਾ ਭੀਖੀ ਵਿਖੇ ਗੱਲਬਾਤ ਕਰਦਿਆਂ ਐੱਸ.ਪੀ. (ਐਚ.) ਪ੍ਰਦੀਪ ਸਿੰਘ ਸੰਧੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਜ਼ਿਲੇ੍ਹ 'ਚ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆਂ ਕਿ ਨਸ਼ੇ ਨੂੰ ਠੱਲ੍ਹਣ ਲਈ ਹਰ ਉਸ ਸਥਾਨ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿੱਥੇ ਨਸ਼ੇੜੀ ਨਸ਼ਾ ਕਰਦੇ ਹਨ ਜਾਂ ਨਸ਼ੇ ਦਾ ਲੈਣ-ਦੇਣ ਹੁੰਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਿਨ੍ਹਾਂ ਦੇ ਬੱਚੇ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਹਨ, ਵੀ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕਰਨ ਤਾਂ ਜੋ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਿਆ ਜਾ ਸਕੇ | ਇਸ ਮੌਕੇ ਡੀ.ਐੱਸ.ਪੀ (ਐਚ.) ਪੁਸ਼ਪਿੰਦਰ ਸਿੰਘ, ਥਾਣਾ ਮੁਖੀ ਗੁਰਮੇਲ ਸਿੰਘ ਭੁੱਲਰ, ਸਹਾਇਕ ਇੰਸਪੈਕਟਰ ਭਗਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਨੂੰ ਠੱਲ੍ਹ•ਪਾਉਣ ਲਈ ਜ਼ਿਲੇ੍ਹ•ਭਰ 'ਚ ਚਲਾਇਆ ਜਾਂਚ ਅਭਿਆਨ <br/> ਅਗਲੀ ਖ਼ਬਰ 'ਆਪ' ਉਮੀਦਵਾਰ ਭੁਪਿੰਦਰ ਗੁਰੂਸਰ ਵਲੋਂ ਵੋਟਰਾਂ ਦਾ ਧੰਨਵਾਦ…
Ad Position 24