12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਅੱਧੀ ਦਰਜਨ ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 21-12-2025
ਬਠਿੰਡਾ, 20 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਅੱਧੀ ਦਰਜਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਖਿਲਾਫ ਸਬੰਧਿਤ ਥਾਣਿਆਂ 'ਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ ਸਬੰਧੀ ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ 25 ਗਜ ਕੁਆਰਟਰਾਂ ਦੇ ਪਿਛਲੇ ਪਾਸੇ ਸਲਿਪ ਰਿੰਗ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਪਹਿਚਾਣ ਰਮਨ ਕੁਮਾਰ ਵਾਸੀ 25 ਗਜ ਕੁਆਰਟਰ ਬੇਅੰਤ ਨਗਰ ਵਜੋਂ ਹੋਈ ਹੈ, ਜਿਸ ਦੇ ਖਿਲਾਫ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਹੌਲਦਾਰ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੇ ਸਥਾਨਕ ਸੰਜੇ ਨਗਰ ਨੇੜਿਉਂ ਹਰਬੰਸ ਸਿੰਘ ਵਾਸੀ ਨਰੂਆਣਾ ਰੋਡ ਨੂੰ 4 ਗ੍ਰਾਮ ਹੈਰੋਇਨ ਅਤੇ ਐੱਸ.ਆਈ. ਮੋਹਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਰਜਿੰਦਰ ਸਿੰਘ ਵਾਸੀ ਬੱਲੂਆਣਾ ਨੂੰ ਸਥਾਨਕ ਰਿੰਗ ਰੋਡ 'ਤੋਂ ਨਹਿਰ ਦੇ ਪੁਲ ਕੋਲੋਂ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕਰਨ ਬਾਅਦ ਹਰਬੰਸ ਨੂੰ ਜ਼ਮਾਨਤ ਉੱਪਰ ਰਿਹਾਅ ਕਰ ਦਿੱਤਾ ਹੈ | ਇਸ ਤੋਂ ਇਲਾਵਾ ਥਾਣਾ ਸਦਰ ਬਠਿੰਡਾ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਵਯੁਗਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਤਨਾਮ ਸਿੰਘ ਵਾਸੀ ਬੀੜ ਤਲਾਬ ਨੂੰ 7 ਗ੍ਰਾਮ ਹੈਰੋਇਨ ਅਤੇ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮਨਪ੍ਰੀਤ ਸਿੰਘ ਤੇ ਨਿੱਕਾ ਸਿੰਘ ਵਾਸੀਆਨ ਕੋਟਸ਼ਮੀਰ ਨੂੰ 5. 97 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਨਸ਼ਾ ਰੋਕੂ ਕਾਨੰੂਨ ਤਹਿਤ ਥਾਣਾ ਸਦਰ 'ਚ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗੇ ਹਨ |

Ad Position 22
No active advertisement
ਪਿਛਲੀ ਖ਼ਬਰ 30 ਕਿੱਲੋ ਡੋਡੇ ਪੋਸਤ ਸਮੇਤ ਇਕ ਵਿਅਕਤੀ ਕਾਬੂ <br/> ਅਗਲੀ ਖ਼ਬਰ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਨੂੰ ਠੱਲ੍ਹ•ਪਾਉਣ ਲਈ ਜ਼ਿਲੇ੍ਹ•ਭਰ 'ਚ ਚਲਾਇਆ ਜਾਂਚ ਅਭਿਆਨ <br/>
Ad Position 24