ਸੰਗਤ ਮੰਡੀ, 20 ਦਸੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਨੇੜੇ ਇਕ ਵਿਅਕਤੀ ਨੂੰ 30 ਕਿੱਲੋ ਡੋਡੇ ਪੋਸਤ ਸਮੇਤ ਕਾਬੂ ਕੀਤਾ ਹੈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹਾ ਪੁਲਿਸ ਵੱਲੋਂ ਗੈਰ-ਸਮਾਜੀ ਤੱਤਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਦੁਆਰਾ ਇਲਾਕੇ ਦੇ ਪਿੰਡਾਂ 'ਚ ਗਸ਼ਤ ਕੀਤੀ ਜਾ ਰਹੀ ਸੀ | ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਜੱਸੀ ਬਾਗ਼ਵਾਲੀ ਤੋਂ ਸੰਗਤ ਕਲਾਂ ਵਿਚਕਾਰ ਪੈਂਦੇ ਸੇਮ ਨਾਲੇ ਦੀ ਪੱਟੜੀ 'ਤੇ ਪੁੱਜੀ ਤਾਂ ਉਥੇ ਸ਼ੱਕੀ ਹਾਲਤਾਂ 'ਚ ਖੜ੍ਹਾ ਇਕ ਵਿਅਕਤੀ ਪਲਾਸਟਿਕ ਦੇ ਗੱਟਿਆਂ ਦੀ ਫਰੋਲਾ-ਫਰਾਲੀ ਕਰਦਾ ਨਜ਼ਰ ਪਿਆ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਤਾਕ 'ਚ ਸੀ | ਸ਼ੱਕ ਦੇ ਅਧਾਰ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਪਲਾਸਟਿਕ ਦੇ ਦੋਵੇਂ ਗੱਟਿਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਵਿਚੋਂ 30 ਕਿੱਲੋ ਡੋਡੇ ਪੋਸਤ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਡੋਡੇ ਪੋਸਤ ਸਮੇਤ ਕਾਬੂ ਕੀਤੇ ਵਿਅਕਤੀ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ ਪੱੁਤਰ ਭੋਲਾ ਸਿੰਘ ਵਾਸੀ ਪਿੰਡ ਜੈ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ | ਥਾਣਾ ਸੰਗਤ ਦੀ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਨਸ਼ਾ ਰੋਕੂ ਐਕਟ ਤਹਿਤ ਗਿ੍ਫ਼ਤਾਰ ਕਰਕੇ ਹਵਾਲਾਤ 'ਚ ਬੰਦ ਕਰ ਦਿੱਤਾ ਹੈ |
30 ਕਿੱਲੋ ਡੋਡੇ ਪੋਸਤ ਸਮੇਤ ਇਕ ਵਿਅਕਤੀ ਕਾਬੂ <br/>
ਅਜੀਤ ਡੈਸਕ
21-12-2025