12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਲੋਕ ਮੋਰਚਾ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਨਿੱਜੀਕਰਨ ਖਿਲਾਫ ਸਾਂਝੇ ਸੰਘਰਸ਼ ਦਾ ਸੱਦਾ <br/>

Ad Position 21
No active advertisement
ਅਜੀਤ ਡੈਸਕ 21-12-2025
ਰਾਮਪੁਰਾ ਫੂਲ, 20 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਨਿੱਜੀਕਰਨ ਦੇ ਖ਼ਿਲਾਫ਼ ਸਾਂਝੇ ਤÏਰ ਉੱਤੇ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ¢ ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨਰਾਇਣ ਦੱਤ ਅਤੇ ਜਗਜੀਤ ਸਿੰਘ ਲਹਿਰਾ ਅਤੇ ਲੋਕ ਮੋਰਚਾ ਪੰਜਾਬ ਦੇ ਆਗੂਆਂ ਜਗਮੇਲ ਸਿੰਘ ਅਤੇ ਸ਼ੀਰੀਂ ਵਲੋਂ ਦੱਸਿਆ ਗਿਆ ਕਿ ਨਿੱਜੀਕਰਨ ਦੇ ਹਮਲੇ ਨੂੰ ਅੱਗੇ ਵਧਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਇਹਨੀਂ ਦਿਨੀਂ ਵੱਡੇ ਕਦਮ ਚੁੱਕੇ ਗਏ ਹਨ, ਜਿਨ੍ਹਾਂ 'ਚ ਬਿਜਲੀ ਸੋਧ ਬਿੱਲ 2025 ਲਿਆਂਦਾ ਜਾ ਰਿਹਾ ਹੈ, ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਕਿਰਤ ਕੋਡ ਲਾਗੂ ਕਰ ਦਿੱਤੇ ਗਏ ਹਨ, ਬੀਜ ਬਿੱਲ 2025 ਲਿਆਂਦਾ ਜਾ ਰਿਹਾ ਹੈ¢ ਸਰਕਾਰੀ ਅਤੇ ਜਨਤਕ ਜਾਇਦਾਦਾਂ ਕਾਰਪੋਰੇਟ ਘਰਾਣਿਆਂ ਨੂੰ ਵੇਚੀਆਂ ਜਾ ਰਹੀਆਂ ਹਨ, ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਅੰਦਰ ਕਿੱਲੋਮੀਟਰ ਸਕੀਮ ਦਾ ਵਧਾਰਾ ਕੀਤਾ ਜਾ ਰਿਹਾ ਹੈ | ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖਿਲਾਫ ਇਤਿਹਾਸਕ ਜੇਤੂ ਸੰਘਰਸ਼ ਦੀ ਤਰਜ਼ 'ਤੇ ਇਸ ਨਿੱਜੀਕਰਨ ਦੀ ਨੀਤੀ ਖਿਲਾਫ ਸਾਂਝੇ ਸੰਘਰਸ਼ ਦਾ ਪਿੜ ਬੱਝਣਾ ਹਾਂ ਪੱਖੀ ਬਾਮÏਕਾ ਕਦਮ ਹੈ¢ ਆਗੂਆਂ ਨੇ ਲੋਕਾਂ ਨੂੰ ਆਪਣੇ ਸੰਘਰਸ਼ ਸਿਰਫ਼ ਇਸ ਨੀਤੀ ਦੇ ਸਾਹਮਣੇ ਆ ਰਹੇ ਅਸਰਾਂ ਖਿਲਾਫ ਹੀ ਸੀਮਤ ਨਹੀਂ ਰੱਖਣੇ ਚਾਹੀਦੇ, ਸਗੋਂ ਇਸ ਨੀਤੀ ਨੂੰ ਸਮੁੱਚੇ ਤÏਰ ਉੱਤੇ ਨਿਸ਼ਾਨੇ ਉੱਤੇ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਕਿਹਾ ਕਿ ਇਹਨਾਂ ਮੰਗਾਂ ਲਈ ਅਗਲੇ ਦਿਨਾਂ ਵਿੱਚ ਬਠਿੰਡਾ, ਬਰਨਾਲਾ, ਮਾਨਸਾ, ਮੋਗਾ, ਸੰਗਰੂਰ, ਮੁਕਤਸਰ, ਮੁੱਲਾਂਪੁਰ ਆਦਿ ਇਲਾਕਿਆਂ ਵਿੱਚ ਇਕੱਤਰਤਾਵਾਂ ਅਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ¢ ਆਗੂਆਂ ਨੇ ਸਮੂਹ ਲੋਕਾਂ ਨੂੰ ਇਨ੍ਹਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ¢

Ad Position 22
No active advertisement
ਪਿਛਲੀ ਖ਼ਬਰ ਰੂਪ ਸਿੰਘ ਸਿੱਧੂ ਕੋਠੇ ਗਾਮੇ ਕੇ ਬਠਿੰਡਾ ਸਵਰਗਵਾਸ ਹੋਣ ਨਾਲ ਸਿੱਧੂ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ <br/> ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਬੱਚਿਆਂ ਲਈ 'ਕ੍ਰੀਏਟਿਵ ਕਲੇਅ ਕਰਾਫ਼ਟ' ਗਤੀਵਿਧੀ ਕਰਵਾਈ <br/>
Ad Position 24