12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਾਪੇ-ਅਧਿਆਪਕ ਮਿਲਣੀ 'ਤੇ ਵਿਸ਼ੇਸ਼ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਮਹਿਰਾਜ, 20 ਦਸੰਬਰ (ਸੁਖਪਾਲ ਮਹਿਰਾਜ)-ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਤੀ ਕਾਲਾ ਮਹਿਰਾਜ ਵਿਖੇ ਪਿ੍ੰਸੀਪਲ ਕ੍ਰਿਸ਼ਨ ਲਾਲ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਅਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ¢ ਇਹ ਸਮਾਗਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਕਰਵਾਏ ਜਾ ਰਹੇ ਉਪਰਾਲਿਆਂ ਦਾ ਹਿੱਸਾ ਸੀ¢ ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ¢ ਸਮਾਗਮ ਦÏਰਾਨ ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਹ-ਪਾਠਕ੍ਰਮ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਕੀਮਤੀ ਸੁਝਾਅ ਵੀ ਸਾਂਝੇ ਕੀਤੇ ਗਏ¢ ਇਸ ਦÏਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਿਹਨਤੀ ਅਧਿਆਪਕ ਵਰਗ ਦੀ ਸੁਚੱਜੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਦਿਨੋ-ਦਿਨ ਪੜ੍ਹਾਈ, ਖੇਡਾਂ ਅਤੇ ਹੋਰ ਸਹ-ਪਾਠਕ੍ਰਮ ਗਤੀਵਿਧੀਆਂ ਦੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ¢ ਉਨ੍ਹਾਂ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਹੀ ਬੱਚਿਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਮਿਲ ਰਹੀ ਹੈ¢ ਸਮਾਗਮ ਦÏਰਾਨ ਸਟੇਜ ਦੀ ਭੂਮਿਕਾ ਹਿੰਦੀ ਅਧਿਆਪਕ ਜਸਪਾਲ ਸਿੰਘ ਵੱਲੋਂ ਨਿਭਾਈ ਗਈ¢ ਪਿ੍ੰਸੀਪਲ ਕ੍ਰਿਸ਼ਨ ਲਾਲ ਨੇ ਸਮਾਗਮ ਵਿਚ ਸ਼ਾਮਿਲ ਸਾਰੇ ਮਾਪਿਆਂ, ਮਹਿਮਾਨਾਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਪਾਲ ਸਿੰਘ ਭੈਣੀ ਸਮੇਤ ਸਮੁੱਚਾ ਸਟਾਫ਼ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮਾਮਲਾ ਬੰਗਲਾਦੇਸ਼ੀ ਹਿੰਦੂਆਂ ਦੇ ਕਤਲੇਆਮ ਦਾ ਹਿੰਦੂ ਮਹਾਂਗਠਬੰਧਨ ਵਲੋਂ ਬੰਗਲਾਦੇਸ਼ ਕੱਟੜਪੰਥੀਆਂ ਦਾ ਪੁਤਲਾ ਸਾੜਿਆ <... ਅਗਲੀ ਖ਼ਬਰ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਰਹੀ ਕੋਟਸ਼ਮੀਰ ਗਰਿੱਡ ਤੋਂ ਜਾਣ ਵਾਲੀ ਬਿਜਲੀ ਬੰਦ <br/>
Ad Position 24