ਮਾਨਸਾ, 20 ਦਸੰਬਰ (ਸ.ਰਿ.)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਪੇਅਟੀਅਮ ਵਲੋਂ ਸੇਲਜ਼ ਐਗਜ਼ੀਕਿਊਟਿਵ ਦੀ ਭਰਤੀ ਲਈ 22 ਦਸੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਪਾਸ ਸਿਰਫ਼ ਲੜਕੇ ਹੀ ਭਾਗ ਲੈ ਸਕਦੇ ਹਨ | ਉਮਰ ਹੱਦ 18 ਤੋਂ 35 ਸਾਲ ਹੈ | ਚਾਹਵਾਨ ਦਸਤਾਵੇਜ਼ ਲੈ ਕੇ ਸਵੇਰੇ 10:30 ਵਜੇ ਪਹੁੰਚ ਸਕਦੇ ਹਨ |