12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਪੱਧਰੀ ਗਣਿਤ ਮੇਲੇ 'ਚ ਸਿਪਾਹੀ ਜੈਲਾ ਸਿੰਘ ਵੀਰ ਚੱਕਰਾ ਸਕੂਲ ਸੰਗਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 21-12-2025
ਸੰਗਤ ਮੰਡੀ, 20 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸਿਪਾਹੀ ਜੈਲਾ ਸਿੰਘ ਵੀਰ ਚੱਕਰਾ ਸੀਨੀਅਰ ਸੈਕੰਡਰੀ ਸਕੂਲ ਸੰਗਤ ਮੰਡੀ ਦੇ ਵਿਦਿਆਰਥੀਆਂ ਵਲੋਂ ਗਣਿਤ ਮੇਲੇ 'ਚ ਮੱਲ੍ਹਾਂ ਮਾਰਦੇ ਹੋਏ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਸਕੂਲ ਦੇ ਇੰਚਾਰਜ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੱਗਰਾ ਸਕੀਮ ਤਹਿਤ ਬਲਾਕ ਪੱਧਰੀ ਗਣਿਤ ਮੇਲਾ ਪਿੰਡ ਜੈ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਇਸ ਬਲਾਕ ਪੱਧਰੀ ਗਣਿਤ ਮੇਲੇ ਵਿੱਚ ਸਿਪਾਹੀ ਜੈਲਾ ਸਿੰਘ ਵੀਰ ਚੱਕਰਾ ਸੀਨੀਅਰ ਸੈਕੰਡਰੀ ਸਕੂਲ ਸੰਗਤ ਮੰਡੀ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਖ਼ੁਸ਼ਦੀਪ ਸਿੰਘ ਅਤੇ ਪਿ੍ਆ ਵਰਮਾ ਵਲੋਂ ਮਾਡਲ ਮੇਕਿੰਗ ਮੁਕਾਬਲੇ 'ਚ ਪਹਿਲੇ ਸਥਾਨ ਹਾਸਲ ਕੀਤੇ ਹਨ | ਇਸ ਮੌਕੇ ਵਿਦਿਆਰਥੀਆਂ ਦੇ ਗਾਈਡ ਅਧਿਆਪਕਾ ਨੀਰੂ ਬਾਲਾ ਅਤੇ ਕੁਲਜੀਤ ਕੌਰ ਮੌਜੂਦ ਸਨ | ਸਕੂਲ ਇੰਚਾਰਜ ਰੁਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਸਕੂਲ ਸਟਾਫ਼ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਅਗਾਂਹਵਧੂ ਕਿਸਾਨਾਂ ਵਲੋਂ ਰਾਜਸਥਾਨ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਦਾ ਦੌਰਾ <br/> ਅਗਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ
Ad Position 24