12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਗਾਂਹਵਧੂ ਕਿਸਾਨਾਂ ਵਲੋਂ ਰਾਜਸਥਾਨ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 21-12-2025
ਬਠਿੰਡਾ, 20 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਯਤਨਾਂ ਸਦਕਾ ਬਠਿੰਡਾ ਦੇ ਦੋ ਅਗਾਂਹਵਧੂ ਕਿਸਾਨਾਂ ਵਲੋਂ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਗੁਆਂਢੀ ਸੂਬੇ ਰਾਜਸਥਾਨ ਦੀਆਂ ਦੋ ਵੱਖ-ਵੱਖ ਖੇਤੀਬਾੜੀ ਯੂਨੀਵਰਸਿਟੀਆਂ ਦਾ ਦੌਰਾ ਕੀਤਾ ਗਿਆ | ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਟੂਰ ਪ੍ਰੋਗਰਾਮ ਅਨੁਸਾਰ ਡਾ. ਗੁਰਮੀਤ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਰਗੈਨਿਕ ਫਾਰਮਿੰਗ ਕਰ ਰਹੇ ਅਗਾਂਹਵਧੂ ਕਿਸਾਨ ਬਲਜੀਤ ਸਿੰਘ ਗੋਬਿੰਦਪੁਰਾ ਅਤੇ ਮੋਤੀ ਸਿੰਘ ਗਿੱਲ ਨੂੰ ਰਾਜਸਥਾਨ ਵਿਖੇ ਸਥਿੱਤ ਖੇਤੀਬਾੜੀ ਯੂਨੀਵਰਸਿਟੀ ਕੋਟਾ ਅਤੇ ਉਦੇਪੁਰ ਸਵਾਈ ਕੋਸ਼ਿਵਨੰਦ ਖੇਤੀਬਾੜੀ ਯੂਨੀਵਰਸਿਟੀ ਬੀਕਾਨੇਰ ਭੇਜਿਆ ਗਿਆ, ਜਿੱਥੇ ਉਨ੍ਹਾਂ ਨੇ ਦੇਸ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਅਗਾਂਹਵਧੂ ਕਿਸਾਨਾਂ ਦੇ ਨਾਲ ਸਰੋਂ੍ਹ, ਬਾਜਰਾ, ਮੱਕੀ, ਛੋਲੇ, ਸੋਇਆਬੀਨ, ਤਿਲ, ਬੇਰੀ, ਖੰਜੂਰ ਦੀ ਖੇਤੀ ਤੋਂ ਇਲਾਵਾ ਵਧੀਆ ਦੁੱਧ ਦੇਣ ਵਾਲੀਆਂ ਚੰਗੀ ਨਸਲ ਦੀਆਂ ਗਾਵਾਂ ਜਾਣਕਾਰੀ ਹਾਸਲ ਕੀਤੀ ਗਈ | ਕਿਸਾਨਾਂ ਨੂੰ ਯੂਨੀਵਰਸਿਟੀ ਦੇ ਮਾਹਿਰ ਡਾ. ਸਵਰਨ ਸਿੰਘ ਯਾਦਵ ਨੇ ਗੰਡੋਇਆਂ ਦੀ ਖਾਦ ਬਾਰੇ ਅਤੇ ਡਾ. ਬੀ.ਐੱਸ.ਮੀਨਾ, ਡਾ. ਬੈੜਾ ਕੋਪ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵਿਮਲ ਡਕਵਾਲ ਅਤੇ ਬੀਕਾਨੇਰ ਯੂਨੀਵਰਸਿਟੀ ਦੇ ਡਾ. ਬੀ.ਡੀ.ਐੱਸ. ਨਥਵਾਂਥ ਨੇ ਵੱਖ-ਵੱਖ ਆਰਗੈਨਿਕ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਕੇਂਦਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਮੇਂ-ਸਮੇਂ ਉੱਪਰ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੂੰ ਅਜਿਹੇ ਟੂਰ ਕਰਵਾਉਂਦੀ ਰਹਿੰਦੀ ਹੈ ਤਾਂ ਜੋ ਉਨ੍ਹਾਂ ਨੂੰ ਆਰਗੈਨਿਕ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਹੋਰ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਕੇ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ <b... ਅਗਲੀ ਖ਼ਬਰ ਬਲਾਕ ਪੱਧਰੀ ਗਣਿਤ ਮੇਲੇ 'ਚ ਸਿਪਾਹੀ ਜੈਲਾ ਸਿੰਘ ਵੀਰ ਚੱਕਰਾ ਸਕੂਲ ਸੰਗਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>...
Ad Position 24