12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 21-12-2025
ਭੁੱਚੋ ਮੰਡੀ, 20 ਦਸੰਬਰ (ਬਿੱਕਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਿ੍ੰਸੀਪਲ ਦਵਿੰਦਰ ਪਾਲ ਬਾਵਾ ਦੀ ਅਗਵਾਈ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ 85 ਫ਼ੀਸਦੀ ਦੇ ਕਰੀਬ ਮਾਪਿਆਂ ਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਗਿਆ ਅਤੇ ਸਕੂਲ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਮਾਪਿਆਂ ਨਾਲ ਵੀ ਗੱਲਬਾਤ ਕੀਤੀ | ਮਾਪੇ-ਅਧਿਆਪਕ ਮਿਲਣੀ ਸਮਾਰੋਹ ਵਿੱਚ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਜਮਾਤਾਂ ਵਿਚ ਨਤੀਜਾ ਦੇ ਰਹੇ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ | ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ | ਇਸ ਸਮੇਂ ਸਕੂਲ ਦੇ ਇੰਟਰੈਕਟਿਵ ਪੈਨਲ ਰਾਹੀਂ ਮਾਪਿਆਂ ਦੀ ਵਰਕਸ਼ਾਪ ਵੀ ਲਾਈ ਗਈ | ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦੀ ਵਰਤੋਂ ਕਰਦੇ ਹੋਏ ਅਮਨਦੀਪ ਸਿੰਘ, ਰਵਿੰਦਰ ਸਿੰਘ, ਮਹਿੰਦਰ ਪਾਲ, ਮੀਨਾਕਸ਼ੀ ਧਵਨ, ਕੀਰਤੀ, ਰਮਨਦੀਪ ਕੌਰ ਅਤੇ ਰਜਨੀ ਬਾਲਾ ਵਲੋਂ ਮਾਪਿਆਂ ਨੂੰ ਸਰਕਾਰ ਵਲੋਂ ਸਿੱਖਿਆ ਸੁਧਾਰ ਲਈ ਕੀਤੇ ਜਾ ਰਹੇ ਉਪਰਾਲੇ ਅਤੇ ਬੱਚਿਆਂ ਦੇ ਭਵਿੱਖ ਪ੍ਰਤੀ ਸੁਚੇਤ ਕਰਨ ਲਈ ਇੱਕ ਘੰਟੇ ਦੀ ਵਰਕਸ਼ਾਪ ਲਗਾਈ ਗਈ | ਨਗਰ ਕੌਂਸਲ ਦੇ ਈ ਓ ਨਰਿੰਦਰ ਕੁਮਾਰ (ਕਾਰਜ ਸਾਧਕ ਅਫ਼ਸਰ) ਵਲੋਂ ਸਕੂਲ ਦੇ ਪ੍ਰਬੰਧ ਨੂੰ ਜਾਚਣ ਲਈ ਦੌਰਾ ਕੀਤਾ ਗਿਆ | ਸਕੂਲ ਮੈਨੇਜਮੈਂਟ ਕਮੇਟੀ ਵਿਚੋਂ ਇਸ ਸਮੇਂ ਪਿ੍ੰਸ ਗੋਲਣ, ਅਸ਼ਵਨੀ ਕੁਮਾਰ ਅਤੇ ਰਾਜਵੀਰ ਕੌਰ ਵੀ ਹਾਜ਼ਰ ਹੋਏ | ਸਕੂਲ ਪਿ੍ੰਸੀਪਲ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸਟਾਫ਼ ਦੇ ਪੂਰਨ ਸਹਿਯੋਗ ਦੇਣ ਲਈ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਵਿਖੇ ਮੈਡੀਕਲ ਜਾਂਚ ਕੈਂਪ <br/> ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਕੇ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ <b...
Ad Position 24