12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਥਾਨਕ ਨੌਜਵਾਨਾਂ ਵਲੋਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬਲੇਜ਼ਰ ਅਤੇ ਬੂਟ ਦਾਨ <br/>

Ad Position 21
No active advertisement
ਅਜੀਤ ਡੈਸਕ 21-12-2025
ਭਗਤਾ ਭਾਈਕਾ, 20 ਦਸੰਬਰ (ਸੁਖਪਾਲ ਸਿੰਘ ਸੋਨੀ)-ਭਗਤਾ ਭਾਈ ਕਾ ਦੇ ਨਿਵਾਸੀਆਂ ਵਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਸਹਾਇਤਾ ਜਾਰੀ ਹੈ, ਇਸੇ ਰਵਾਇਤ ਨੂੰ ਅੱਗੇ ਤੋਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਭਗਤਾ ਪਿੰਡ ਦੇ ਵਿਦਿਆਰਥੀਆਂ ਨੂੰ ਬਲੇਜ਼ਰ ਅਤੇ ਬੂਟ ਦਾਨ ਵਜੋਂ ਦਿੱਤੇ ਗਏ | ਸਕੂਲ ਮੁਖੀ ਜਸਵਿੰਦਰ ਸਿੰਘ ਜਲਾਲ ਨੇ ਉਕਤ ਉਪਰਾਲਾ ਕਰਨ ਵਾਲੇ ਦਾਨੀ ਨੌਜਵਾਨ ਨੌਜਵਾਨ ਧਰਮਪ੍ਰੀਤ ਸਿੰਘ ਬੂਟਾ, ਸੁਖਚੈਨ ਸਿੰਘ ਚੈਨਾ, ਮਨਜਿੰਦਰ ਸਿੰਘ ਗਿੰਨੀ, ਹਰਮਨਦੀਪ ਸਿੰਘ ਭਗਤਾ, ਰਾਜੂ ਭਗਤਾ, ਕਾਲਾ ਭਗਤਾ ਅਤੇ ਹੈਪੀ ਭਗਤਾ (ਸ਼ੰਭੂ ਕਾ) ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਨੌਜਵਾਨਾ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਦੱਸਿਆ ਕਿ ਇਨ੍ਹਾਂ ਵਲੋਂ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾਂਦੀ ਹੈ | ਇਸ ਦਾ ਲੋੜਵੰਦ ਵਿਦਿਆਰਥੀਆਂ ਨੂੰ ਬਹੁਤ ਲਾਭ ਹੁੰਦਾ ਹੈ | ਇਸ ਮੌਕੇ ਸਕੂਲ ਅਧਿਆਪਕ ਕਮਲਜੀਤ ਕੌਰ, ਬਲਵਿੰਦਰ ਕੌਰ, ਮਨਵੀਰ ਕੌਰ ਤੇ ਗੀਤਾ ਰਾਣੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ <br/> ਅਗਲੀ ਖ਼ਬਰ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ 'ਮੈਗਾ ਮਾਪੇ-ਅਧਿਆਪਕ ਮਿਲਣੀ' ਕਰਵਾਈ <br/>
Ad Position 24