12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ <br/>

Ad Position 21
No active advertisement
ਅਜੀਤ ਡੈਸਕ 21-12-2025
ਭਗਤਾ ਭਾਈਕਾ, 20 ਦਸੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿਖੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਮੈਗਾ ਪੀ.ਟੀ.ਐੱਮ. ਵਿਚ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰਪੂਰ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਦੌਰਾਨ ਮਾਪਿਆਂ ਵਲੋਂ ਅਧਿਆਪਕਾਂ ਨਾਲ ਬੱਚਿਆਂ ਦੀ ਪੜ੍ਹਾਈ ਸਬੰਧੀ ਗੱਲਬਾਤ ਕੀਤੀ ਗਈ | ਅਧਿਆਪਕਾਂ ਵਲੋਂ ਜਮਾਤ ਵਾਈਜ਼, ਬੱਚਿਆਂ ਦੀ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆ | ਅਧਿਆਪਕਾਂ ਵਲੋਂ ਮਾਪਿਆਂ ਨੂੰ ਸਲਾਹ ਦਿੱਤੀ ਗਈ ਸਲਾਨਾ ਪ੍ਰੀਖਿਆਵਾਂ ਬਿਲਕੁੱਲ ਨੇੜੇ ਹਨ, ਉਹ ਬੱਚਿਆਂ ਦੀ ਪੜ੍ਹਾਈ ਅਤੇ ਸਿਹਤ ਦਾ ਖਾਸ ਖਿਆਲ ਰੱਖਣ | ਇਸ ਤੋਂ ਇਲਾਵਾ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀ ਪੜ੍ਹਾਈ ਨਾਲ ਸਬੰਧਿਤ ਬੱਚਿਆਂ ਦੀਆਂ ਮਾਵਾਂ ਦੀ 'ਮਦਰ ਵਰਕਸ਼ਾਪ' ਵੀ ਕਰਵਾਈ ਗਈ | ਐੱਸ ਐੱਮ ਸੀ, ਪੰਚਾਇਤ ਅਤੇ ਮਾਪਿਆਂ ਵਲੋਂ ਅਧਿਆਪਕਾਂ ਦਾ ਮੀਟਿੰਗ ਦੌਰਾਨ ਪੂਰਨ ਸਾਥ ਦਿੱਤਾ ਗਿਆ | ਸਕੂਲ ਦੇ ਅਧਿਆਪਕ ਅਮਰੀਕ ਸਿੰਘ ਕਲਿਅਣ ਅਤੇ ਕੁਲਦੀਪ ਸ਼ਰਮਾ ਭਗਤਾ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਬੱਚਿਆਂ ਦੀ ਪੜ੍ਹਾਈ ਨੂੰ ਬਿਹਤਰ ਬਣਾਉਣ ਲਈ, ਉਨ੍ਹਾਂ ਦੀ ਲਗਾਤਾਰ ਤਰੱਕੀ ਅਤੇ ਵਿਕਾਸ ਲਈ ਮਾਪੇ-ਅਧਿਆਪਕ ਮਿਲਣੀ ਦਾ ਵਧੇਰੇ ਯੋਗਦਾਨ ਹੈ | ਕਿਉਂ ਕਿ ਬੱਚੇ ਦੀ ਚਾਲੂ ਵਿਦਿਅਕ ਸੈਸ਼ਨ ਅਤੇ ਸਾਲ ਦੀ ਪੜ੍ਹਾਈ ਦੇ ਵੱਖ-ਵੱਖ ਪੱਧਰਾਂ ਦੀ ਕਾਰਗੁਜ਼ਾਰੀ ਨੂੰ ਆਪਸੀ ਸਲਾਹ-ਮਸ਼ਵਰੇ ਦੁਆਰਾ ਜਾਚਿਆ ਜਾਂਦਾ ਹੈ | ਕਿਸੇ ਵੀ ਪ੍ਰਕਾਰ ਦੀ ਕਮੀ-ਪੇਸ਼ੀ ਨੂੰ ਰਹਿੰਦੇ ਸਮੇਂ ਵਿਚ ਪੂਰਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ | ਇਸ ਸਮੇਂ ਜਗਸੀਰ ਸਿੰਘ ਭਗਤਾ (ਬੀ. ਆਰ. ਸੀ.), ਹਰਜਿੰਦਰ ਸਿੰਘ ਬੁਰਜ ਥਰੋੜ, ਸੁਖਜਿੰਦਰ ਸਿੰਘ ਘਣੀਆਂ, ਸੁਖਜੀਤ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ ਅਤੇ ਮਨਦੀਪ ਕੌਰ ਬੱਬੂ (ਸਾਰੇ ਅਧਿਆਪਕ), ਪਿੰਡ ਦੇ ਸਰਪੰਚ ਮਾਣਕ ਸਿੰਘ, ਗੁਰਤੇਜ ਸਿੰਘ, ਐੱਸ.ਐੱਮ. ਸੀ. ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ, ਬੱਚਿਆਂ ਦੇ ਮਾਪੇ ਅਤੇ ਪਿੰਡ ਦੇ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਭੁੱਚੋ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸਥਾਨਕ ਨੌਜਵਾਨਾਂ ਵਲੋਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬਲੇਜ਼ਰ ਅਤੇ ਬੂਟ ਦਾਨ <br/>
Ad Position 24