12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਕੂਲ ਆਫ਼ ਐਮੀਨੈਂਸ ਭੁੱਚੋ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਭੁੱਚੋ ਮੰਡੀ, 20 ਦਸੰਬਰ (ਬਿੱਕਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸਕੂਲ ਆਫ਼ ਐਮੀਨੈਂਸ ਭੁੱਚੋ ਕਲਾਂ ਵਿਖੇ ਪਿ੍ੰਸੀਪਲ ਰਜਿੰਦਰ ਕੌਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਮੌਕੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ ਵਿਚ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ | ਪਿ੍ੰਸੀਪਲ ਵਲੋਂ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਮਾਪਿਆਂ ਨੂੰ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਅਤੇ ਆ ਰਹੇ ਸਲਾਨਾ ਇਮਤਿਹਾਨਾਂ ਲਈ ਬੱਚਿਆਂ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟ ਅਤੇ ਮਾਪਿਆਂ ਦੀ ਭਾਗੀਦਾਰੀ ਟਰੇਨਿੰਗ ਸਬੰਧੀ ਪਿ੍ੰਟ ਆਉਟ ਦਿੱਤੇ ਗਏ | ਇਸ ਮੈਗਾ ਪੀ ਟੀ ਐਮ ਦਾ ਨੋਡਲ ਅਫ਼ਸਰ ਬਠਿੰਡਾ ਸੁਸ਼ੀਲ ਨਾਥ ਨਾਇਬ ਤਹਿਸੀਲਦਾਰ ਨਥਾਣਾ ਵਲੋਂ ਨਿਰੀਖਣ ਕੀਤਾ ਗਿਆ | ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਮੂਹ ਪੰਚਾਇਤ ਮੈਂਬਰ, ਐੱਸ.ਐੱਮ.ਸੀ. ਮੈਂਬਰ ਵਿਦਿਆਰਥੀਆਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਦੇ ਬੱਚਿਆਂ ਲਈ ਟਰਿੱਪ ਦਾ ਆਯੋਜਨ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ <br/>
Ad Position 24