12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਥਰਮਲ ਪਲਾਂਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ ਮੌਕੇ ਵਿਸ਼ੇਸ਼ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 21-12-2025
ਬਠਿੰਡਾ, 20 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਸ੍ਰੀ ਗੂਰੁ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ ਮੌਕੇ ਸਥਾਨਕ ਰੋਜ਼ ਗਾਰਡਨ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਭੋਲਾ ਸਿੰਘ ਮਲੂਕਾ ਦੀ ਅਗਵਾਈ ਵਿਚ ਵਿਸ਼ੇਸ਼ ਇਕੱਤਰਤਾ ਸੱਦੀ ਗਈ, ਜਿਸ ਵਿਚ ਵੱਡੀ ਗਿਣਤੀ ਪੈਨਸ਼ਨਰਾਂ ਨੇ ਹਿੱਸਾ ਲਿਆ | ਸਮਾਗਮ ਵਿਚ ਦਪਿੰਦਰ ਕੌਰ ਅਕਾੳਾੂਟਸ ਅਧਿਕਾਰੀ (ਪੈਨਸ਼ਨ), ਦਵਿੰਦਰ ਕੁਮਾਰ ਗਰਗ ਡਬਲ ਏ.ਓ. ਅਤੇ ਨਰੇਸ਼ ਕੁਮਾਰ ਵਸ਼ਿਸ਼ਟ ਸੁਪਰਡੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ |
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਭੋਲਾ ਸਿੰਘ ਮਲੂਕਾ, ਜਨਰਲ ਸਕੱਤਰ ਗੁਰਚਰਨ ਸਿੰਘ ਫੋਰਮੈਨ, ਸੀਨੀਅਰ ਉੱਪ-ਪ੍ਰਧਾਨ ਅਕੱਤਰ ਸਿੰਘ ਤੇ ਸੁਰਜੀਤ ਸਿੰਘ ਮਹਿਮੀ ਨੇ ਕਿਹਾ ਕਿ ਪੈਨਸ਼ਨਰ ਦਿਵਸ ਉਨ੍ਹਾਂ ਦੇ ਜੀਵਨ 'ਚ ਅਹਿਮ ਸਥਾਨ ਰੱਖਦਾ ਹੈ, ਜਿਸ ਨੂੰ 1982 ਵਿਚ ਸੁਪਰੀਮ ਕੋਰਟ ਦੇ ਇਕ ਇਤਿਹਾਸਕ ਫ਼ੈਸਲੇ ਦੀ ਯਾਦ ਵਜੋਂ ਮਨਾਇਆ ਜਾਂਦਾ ਹੈ ਤੇ ਇਸ ਦਿਹਾੜੇ ਮੌਕੇ ਪੈਨਸ਼ਨਰਾਂ ਦੇ ਸਨਮਾਨ ਅਤੇ ਅਧਿਕਾਰਾਂ ਨੂੰ ਯਕੀਨੀ ਬਣਾਇਆ ਗਿਆ ਸੀ | ਇਸ ਦਿਨ ਸਾਨੂੰ ਉਨ੍ਹਾਂ ਬਜ਼ੁਰਗਾਂ ਸੇਵਾ ਮੁਕਤ ਪੈਨਸ਼ਨਰਾਂ ਨੂੰ ਯਾਦ ਕਰਨ ਦਾ ਮੌਕਾ ਮਿਲਦਾ ਹੈ, ਜਿੰਨ੍ਹਾਂ ਨੇ ਆਪਣੇ ਜੀਵਨ ਦਾ ਕੀਮਤੀ ਸਮਾਂ ਸਮਾਜ ਦੀ ਸੇਵਾ ਵਿਚ ਲਗਾਇਆ | ਉਨ੍ਹਾਂ ਦਾ ਤਜਰਬਾ, ਗਿਆਨ ਤੇ ਭਾਵਨਾ ਸਾਡੇ ਲਈ ਪ੍ਰੇਰਨਾ ਸਰੋਤ ਹੈ | ਇਸ ਮੌਕੇ ਸੀਨੀਅਰ ਪੈਨਸ਼ਨਰਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ 70 ਤੋਂ ਵੱਧ ਉਮਰ ਦੇ ਸੀਨੀਅਰ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਆਗੂ ਬਾਬੂ ਰਾਮ, ਜਸਜੀਤ ਸਿੰਘ, ਹਰੀ ਸਿੰਘ ਬਰਾੜ, ਗੁਰਚਰਨ ਸਿੰਘ, ਹਰੀ ਸਿੰਘ ਮਾਨ, ਨਿਰਭੈ ਸਿੰਘ, ਗੁਰਦਰਸ਼ਨ ਸਿੰਘ ਮਾਖਾ ਆਦਿ ਪੈਨਸ਼ਨਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਸੁਸ਼ੀਲ ਕੁਮਾਰ ਗੋਲਡੀ ਵਲੋਂ ਜ਼ਿਲ੍ਹੇ ਦੇ ਵੋਟਰਾਂ ਦਾ ਧੰਨਵਾਦ <br/> ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਰੋਸ ਰੈਲੀ ਅੱਜ <br/>
Ad Position 24