12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜਗਸੀਰ ਸਿੰਘ ਜੱਗਾ ਕਲਿਆਣ ਅਤੇ ਸੁਸ਼ੀਲ ਕੁਮਾਰ ਗੋਲਡੀ ਵਲੋਂ ਜ਼ਿਲ੍ਹੇ ਦੇ ਵੋਟਰਾਂ ਦਾ ਧੰਨਵਾਦ <br/>

Ad Position 21
No active advertisement
ਜਗਸੀਰ ਸਿੰਘ ਜੱਗਾ ਕਲਿਆਣ ਤੇ ਸੁਸ਼ੀਲ ਕੁਮਾਰ ਗੋਲਡੀ | <br/> 21-12-2025
ਬਠਿੰਡਾ, 20 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਉਮੀਦਵਾਰ ਨੂੰ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਬਠਿੰਡਾ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਸ਼ੁਸ਼ੀਲ ਕੁਮਾਰ ਗੋਲਡੀ ਨੇ ਜਿਲ੍ਹੇ ਭਰ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਜੇਤੂ ਅਕਾਲੀ ਉਮੀਦਾਵਾਰਾਂ ਨੂੰ ਵਧਾਈ ਦਿੱਤੀ ਹੈ |
ਉਨ੍ਹਾਂ ਕਿਹਾ ਕਿ ਜਿਲ੍ਹੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਹੁੰਝਾ ਫੇਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਸੱਤਾਧਾਰੀ ਧਿਰ ਆਪ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਪੰਜਾਬ ਵਿਚ ਅਗਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ, ਜਿਸ ਦਾ ਮੁੱਢ ਲੋਕਾਂ ਨੇ ਇੰਨ੍ਹਾਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਰੰਗ ਬੰਨ੍ਹ ਦਿੱਤਾ ਹੈ |
ਜੱਗਾ ਕਲਿਆਣ ਅਤੇ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਦੇ ਬਦਲਾਅ ਲਿਆਉਣ ਦੇ ਝਾਂਸੇ ਵਿਚ ਫਸ ਕੇ ਆਪਣੀ ਖੇਤਰੀ ਪਾਰਟੀ ਤੋਂ ਦੂਰ ਹੋ ਗਏ ਸਨ ਤੇ ਹੁਣ ਉਹ 'ਆਪ' ਸਰਕਾਰ ਦੇ ਰਾਜ ਦੌਰਾਨ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਕਿ ਉਨ੍ਹਾਂ ਅਤੇ ਪੰਜਾਬ ਦੀ ਭਲਾਈ ਅਤੇ ਤਰੱਕੀ ਉਨ੍ਹਾਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਪ ਸਰਕਾਰ ਵਲੋਂ ਬਾਦਲ ਸਰਕਾਰ ਸਮੇਂ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਬੰਦ ਕੀਤੇ ਜਾਣ ਕਰਕੇ ਲੋਕ ਤਰਾਹ-ਤਰਾਹ ਕਰ ਰਹੇ ਹਨ ਤੇ ਇੰਨ੍ਹਾਂ ਦੋਵੇਂ ਸਰਕਾਰਾਂ ਦੇ ਰਾਜ ਦੌਰਾਨ ਪੰਜਾਬ ਦਾ ਰੱਤੀ ਭਰ ਵਿਕਾਸ ਨਹੀਂ ਹੋਇਆ, ਸਗੋਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿੱਤੀ ਵਿਗੜੀ ਹੈ, ਜਿਸ ਦੇ ਸੁਧਾਰ ਲਈ ਪੰਜਾਬ 'ਚ ਅਗਲੀ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦੀ ਲੋੜ ਹੈ | ਇਸ ਦੌਰਾਨ ਸਰਕਲ ਜੱਥੇਦਾਰ ਭੁੱਚੋ ਗੁਰਲਾਭ ਸਿੰਘ ਢੇਲਵਾਂ, ਸੰਦੀਪ ਸਿੰਘ ਬਾਠ ਸੀਨੀਅਰ ਮੀਤ ਪ੍ਰਧਾਨ, ਸੁਖਵੀਰ ਸਿੰਘ ਜੱਸੀ ਪੌ ਵਾਲੀ ਸੀਨੀਅਰ ਆਗੂ, ਸਰਕਲ ਪ੍ਰਧਾਨ ਨਿਰਮਲ ਨਿੰਮਾ, ਗੁਰਭੇਜ ਸਿੰਘ ਭੇਜੀ ਸਰਕਲ ਜੱਥੇਦਾਰ, ਹਸਰਤ ਮਿੱਢੂਖੇੜਾ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਠੇਕੇਦਾਰ ਨਛੱਤਰ ਸਿੰਘ ਬਹਿਮਣ ਦੀਵਾਨਾ ਆਦਿ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਚੋਣਾਂ ਵਿਚ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ ਦਾ ਸਾਲਾਨਾ ਸਮਾਗਮ <br/> ਅਗਲੀ ਖ਼ਬਰ ਥਰਮਲ ਪਲਾਂਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ ਮੌਕੇ ਵਿਸ਼ੇਸ਼ ਇਕੱਤਰਤਾ <br/>
Ad Position 24