12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ ਸਰਦੂਲਗੜ੍ਹ ਨੇ ਪੈਨਸ਼ਨ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਸਰਦੂਲਗੜ੍ਹ, 20 ਦਸੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੇ ਸ਼ਹਿਨਾਈ ਪੈਲੇਸ ਵਿਖੇ ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ ਸਰਦੂਲਗੜ੍ਹ ਵੱਲੋਂ ਬਾਬੂ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਐੱਸ.ਬੀ.ਆਈ. ਬੈਂਕ ਦੇ ਮੈਨੇਜਰ ਸੁਸ਼ੀਲ ਕੁਮਾਰ ਅਤੇ ਵਿਸ਼ੇਸ਼ ਤੌਰ 'ਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ ਪ੍ਰਧਾਨ ਵੀਨਾ ਰਾਣੀ ਦੇ ਪਤੀ ਸਮਾਜ ਸੇਵੀ ਪ੍ਰੇਮ ਕੁਮਾਰ ਗਰਗ ਪਹੁੰਚੇ | ਉਨ੍ਹਾਂ ਨਾਲ ਨਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਐਮ. ਸੀ. ਨੇ ਵੀ ਸ਼ਿਰਕਤ ਕੀਤੀ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਪਹਿਲ ਦੇ ਆਧਾਰ 'ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਮਾਸਟਰ ਓਮ ਪ੍ਰਕਾਸ਼, ਪ੍ਰਦੀਪ ਕੁਮਾਰ, ਪ੍ਰਧਾਨ ਬਾਬੂ ਸਿੰਘ ਸਰਾਂ, ਵਿਰਸ਼ਾ ਸਿੰਘ, ਸੀਤਾ ਰਾਮ ਖੈਰਾ, ਸਾਬਕਾ ਤਹਿਸੀਲਦਾਰ ਸੁਰਿੰਦਰ ਪਾਲ ਸਿੰਘ, ਕੌਰ ਸਿੰਘ ਭੰਮੇ, ਗੁਰਦੀਪ ਸਿੰਘ ਖੈਰਾ ਖ਼ੁਰਦ, ਬਲਵਿੰਦਰ ਸਿੰਘ ਮੱਖਣ, ਪ੍ਰਦੀਪ ਕੁਮਾਰ ਘੰਡ, ਬਲਵਿੰਦਰ ਸਿੰਘ ਪੱਲਾ ਝੰਡਾ ਕਲਾਂ, ਬਿੱਕਰ ਸਿੰਘ, ਹਰਦਿਆਲ ਸਿੰਘ, ਸੁਖਵਿੰਦਰ ਸਿੰਘ, ਰਾਮ ਗੋਪਾਲ, ਸੀਤਾ ਰਾਣੀ, ਸਤਪਾਲ ਤਾਇਲ, ਵਿਜੈ ਕੁਮਾਰ, ਦੇਵੀ ਲਾਲ ਮੱਕੜ, ਗੁਰਦਿਆਲ ਸਿੰਘ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ 'ਚ ਅਕਾਲੀ ਦਲ ਦੀ ਵੱਡੀ ਜਿੱਤ ਨੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ-ਗੋਲਡੀ <br/> ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ ਦਾ ਸਾਲਾਨਾ ਸਮਾਗਮ <br/>
Ad Position 24