ਸੰਗਤ ਮੰਡੀ, 20 ਦਸੰਬਰ (ਸੁਖਤੇਜ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਜਿੱਤ ਨੇ ਵਿਰੋਧੀਆਂ ਦੇ ਮੂੰਹ ਬੰਦ ਕਰਕੇ ਰੱਖ ਦਿੱਤੇ ਹਨ ਜੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਰੁੱਧ ਬੇਲੋੜਾਂ ਕੂੜ ਪ੍ਰਚਾਰ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਸਨ ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਹਲਕਾ ਦਿਹਾਤੀ ਦੇ ਇੰਚਾਰਜ ਓ ਐਸ ਡੀ ਗੁਰਚਰਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੂੰ ਜਿਤਾਉਣ ਲਈ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਪਿੰਡ ਘੁੱਦਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਇਨ੍ਹਾਂ ਚੋਣਾਂ ਵਿਚ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਟਾਨ ਵਾਂਗ ਖੜ੍ਹੇ ਹੋਏ ਹਨ ਅਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਕੇ ਪਿਛਲੇ 10 ਸਾਲਾਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਮੁੜ ਚਾਲੂ ਕਰਨ ਲਈ ਅਕਾਲੀ ਦਲ ਨੂੰ ਫਤਵਾ ਦੇਣ ਲਈ ਕਾਹਲੇ ਹਨ | ਇਸ ਮੌਕੇ ਉਨ੍ਹਾਂ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਉਮੀਦਵਾਰ ਗੁਰਇਕਬਾਲ ਸਿੰਘ ਸੈਣੇਵਾਲਾ, ਜੋਨ ਘੁੱਦਾ ਤੋਂ ਸੰਮਤੀ ਦੀ ਚੋਣ ਜਿੱਤੇ ਜਸਵਿੰਦਰ ਸਿੰਘ ਟਿਵਾਣਾ, ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਕਾਲਝਰਾਣੀ, ਫ਼ਤਿਹ ਸਿੰਘ ਬਾਂਡੀ, ਰੇਸ਼ਮ ਸਿੰਘ ਸਿੱਧੂ, ਗੁਲਜ਼ਾਰ ਸਿੰਘ ਮਹਿਤਾ, ਫ਼ਤਿਹ ਸਿੰਘ ਬਰਾੜ, ਸਰਪੰਚ ਗੁਰਜੀਤ ਸਿੰਘ ਗਹਿਰੀ, ਖੇਤਾ ਸਿੰਘ ਬੰਬੀਹਾ, ਬਲਕਰਨ ਸਿੰਘ ਕੋਟਗੁਰੂ, ਬਲਜਿੰਦਰ ਸਿੰਘ ਜੱਸੀ, ਭੋਲਾ ਸਿੰਘ ਜੰਗੀਰਾਣਾ ਆਦਿ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |