12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

'ਯੂਥ ਅਗੇਂਸਟ ਡਰੱਗਜ਼' ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ <br/>

Ad Position 21
No active advertisement
ਅਜੀਤ ਡੈਸਕ 21-12-2025
ਮਾਨਸਾ, 20 ਦਸੰਬਰ (ਸ.ਰਿ)- ਰਾਜ ਪੱਧਰੀ ਮੁਹਿੰਮ 'ਯੂਥ ਅਗੇਂਸਟ ਡਰੱਗਜ਼' ਤਹਿਤ ਸਰਕਾਰੀ ਕੋ-ਐਜੂਕੇਸ਼ਨ ਸੀਨੀ. ਸੈਕੰ. ਸਮਾਰਟ ਸਕੂਲ ਮਾਨਸਾ ਵਿਖੇ ਨਸ਼ੇ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਵਿਦਿਆਰਥੀਆਂ ਨੇ 'ਚ 'ਨਸ਼ਿਆਂ ਤੋਂ ਦੂਰ ਰਹੋ, ਨਸ਼ਾ ਸਿਹਤ ਲਈ ਠੀਕ ਨਹੀਂ', 'ਪੰਜਾਬੀਓ ਜਾਗੋ, ਨਸ਼ੇ ਤਿਆਗੋ' ਆਦਿ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ | ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਜੱਜ ਰਾਜਵਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਪ੍ਰੇਰਿਤ ਕਰ ਕੇ ਚੰਗਾ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਤਾਂ ਜੋ ਉਨ੍ਹਾਂ ਨੂੰ ਨਸ਼ੇ ਵਰਗੇ ਕੋਹੜ ਤੋਂ ਬਚਾਇਆ ਜਾ ਸਕੇ | ਉਨ੍ਹਾਂ ਲੋਕਾਂ ਦੀ ਵੀ ਮਦਦ ਕੀਤੀ ਜਾਵੇ ਜੋ ਕਿ ਨਸ਼ੇ ਵਰਗੇ ਕੋਹੜ ਦਾ ਸ਼ਿਕਾਰ ਚੁੱਕੇ ਹਨ, ਇਸ ਮੌਕੇ ਸਕੂਲ ਮੁਖੀ ਵਿਜੈ ਕੁਮਾਰ ਮਿੱਢਾ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੀਤ ਲਹਿਰ ਅਤੇ ਸੰਘਣੀ ਧੁੰਦ ਪੈਣ ਨਾਲ ਵਧੀ ਠੰਢ, ਕਣਕ ਦੀ ਫ਼ਸਲ ਲਈ ਲਾਹੇਵੰਦ <br/> ਅਗਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ 'ਚ ਅਕਾਲੀ ਦਲ ਦੀ ਵੱਡੀ ਜਿੱਤ ਨੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ-ਗੋਲਡੀ <br/>
Ad Position 24