05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕਾਰ ਸਵਾਰ ਦੋ ਨੌਜਵਾਨ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 23-12-2025

ਸੰਗਤ ਮੰਡੀ, 22 ਦਸੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਤਹਿਤ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਵਲੋਂ ਅੰਤਰਰਾਜੀ ਪੁਲਿਸ ਨਾਕੇ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਨੂੰ ਨਾਜਾਇਜ਼ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਅੰਤਰਰਾਜੀ ਪੁਲਿਸ ਨਾਕੇ 'ਤੇ ਨਾਕਾ ਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ | ਇਸ ਦੌਰਾਨ ਮੰਡੀ ਡੱਬਵਾਲੀ ਵਲੋਂ ਆਈ ਚਿੱਟੇ ਰੰਗ ਦੀ ਸਕੌਡਾ ਕਾਰ ਨੰਬਰ ਪੀ.ਬੀ.03 ਬੀ.ਡੀ.2051 ਦੀ ਜਾਂਚ ਕੀਤੀ ਤਾਂ ਤਲਾਸ਼ੀ ਦੌਰਾਨ ਕਾਰ ਸਵਾਰ ਦੋ ਮੋਨੇ ਨੌਜਵਾਨਾਂ ਤੋਂ 32 ਬੋਰ ਦਾ ਦੇਸੀ ਪਿਸਤੌਲ, ਤਿੰਨ ਜਿੰਦਾ ਕਾਰਤੂਸ ਸਮੇਤ ਮੈਗਜ਼ੀਨ ਬਰਾਮਦ ਹੋਇਆ | ਉਨ੍ਹਾਂ ਦੱਸਿਆ ਕਿ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤੇ ਉਕਤ ਨੌਜਵਾਨਾਂ ਦੀ ਪਛਾਣ ਬੌਬੀ ਸਿੰਘ ਅਤੇ ਖ਼ੁਸ਼ਦੀਪ ਸਿੰਘ ਉਰਫ਼ ਖ਼ੁਸ਼ੀ ਦੋਵੇਂ ਵਾਸੀ ਪਿੰਡ ਰੁਘੂ ਬੰਗੀ ਥਾਣਾ ਰਾਮਾਂ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ | ਥਾਣਾ ਸੰਗਤ ਦੀ ਪੁਲਿਸ ਵਲੋਂ ਉਕਤ ਨੌਜਵਾਨਾਂ ਨੂੰ ਅਸਲਾ ਐਕਟ ਤਹਿਤ ਗਿ੍ਫ਼ਤਾਰ ਕਰਕੇ ਹਵਾਲਾਤ 'ਚ ਬੰਦ ਕਰ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਹਾਰਾ ਟੀਮ ਵਲੋਂ ਅਵਾਰਾ ਪਸ਼ੂਆਂ ਦੇ ਗਲਿਆਂ ਦੁਆਲੇ ਬੰਨ੍ਹੀਆਂ ਰਿਫ਼ਲੈਕਟਰ ਬੈਲਟਾਂ <br/> ਅਗਲੀ ਖ਼ਬਰ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਥਰੀ-ਵਹੀਲਰ ਹਾਦਸੇ ਦਾ ਸ਼ਿਕਾਰ-1 ਵਿਦਿਆਰਥੀ ਦੀ ਮੌਤ, 2 ਜ਼ਖਮੀ
Ad Position 24