ਕੋਟਫੱਤਾ, 22 ਦਸੰਬਰ (ਰਣਜੀਤ ਸਿੰਘ ਬੁੱਟਰ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਕੋਟਭਾਰਾ ਸੂਏ ਦੇ ਪੁਲ 'ਤੇ ਉਨ੍ਹਾਂ ਨੂੰ ਇੱਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਵਿਅਕਤੀ ਕੋਲੋਂ 6.20 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਚੱਠੇਵਾਲਾ ਵਜੋਂ ਹੋਈ |