04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਾਲ ਭਿਖਸ਼ਾ ਦੇ ਖਾਤਮੇ ਲਈ ਚਲਾਈ ਗਈ ਤਿੰਨ ਦਿਨਾ ਚੈਕਿੰਗ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 23-12-2025
ਬਠਿੰਡਾ, 22 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸ੍ਰੀਮਤੀ ਬਲਜੀਤ ਕੌਰ ਦੇ ਹੁਕਮਾਂ, ਵਿਭਾਗੀ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਬਾਲ ਭਿਖਸ਼ਾ ਦੇ ਖਾਤਮੇ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਅਧੀਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵਲੋਂ ਬਠਿੰਡਾ ਸ਼ਹਿਰ ਵਿਚ ਤਿੰਨ ਦਿਨਾਂ ਤੱਕ ਦਿਨ ਅਤੇ ਰਾਤ ਸਮੇਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਸਥਾਨਕ ਬੱਸ ਸਟੈਂਡ, ਹਨੂੰਮਾਨ ਚੌਂਕ, ਮਿੱਤਲ ਮਾਲ, ਰੋਜ਼ ਗਾਰਡਨ, ਬਰਨਾਲਾ ਬਾਈਪਾਸ, 100 ਫੁੱਟੀ ਰੋਡ, ਪੁੱਡਾ ਮਾਰਕੀਟ ਅਤੇ ਧੋਬੀ ਬਾਜ਼ਾਰ ਸਮੇਤ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਚੈਕਿੰਗ ਦੌਰਾਨ 10 ਬੱਚਿਆਂ (5 ਲੜਕੀਆਂ ਅਤੇ 5 ਲੜਕੇ) ਨੂੰ ਰੈਸਕਿਊ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਰੈਸਕਿਊ ਕੀਤੇ ਗਏ ਬੱਚਿਆਂ ਦੀ ਤੁਰੰਤ ਕਾਊਾਸਲਿੰਗ ਕਰਕੇ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਲਈ ਬਾਲ ਭਲਾਈ ਕਮੇਟੀ, ਬਠਿੰਡਾ ਸਾਹਮਣੇ ਪੇਸ਼ ਕੀਤਾ ਗਿਆ ਹੈ, ਤਾਂ ਜੋ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਸਬੰਧੀ ਯੋਗ ਫ਼ੈਸਲਾ ਲਿਆ ਜਾ ਸਕੇ | ਇਸ ਦੌਰਾਨ ਰਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਠਿੰਡਾ ਅਤੇ ਚਾਈਲਡ ਹੈਲਪਲਾਈਨ ਟੀਮ ਵਲੋਂ ਸਰਗਰਮ ਭੂਮਿਕਾ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਜਥੇਦਾਰ ਜਗਸੀਰ ਸਿੰਘ ਬੱਲੂਆਣਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ <br/> ਅਗਲੀ ਖ਼ਬਰ ਆਮ ਆਦਮੀ ਕਲੀਨਿਕ ਦੀ ਆੜ 'ਚ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਮੁੱਢਲਾ ਸਿਹਤ ਕੇਂਦਰ ਦੀਆਂ 24 ਘੰਟੇ ਸੇਵਾਵਾਂ ਕੀਤੀਆਂ...
Ad Position 24