04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕਾਬੂ <br/>

Ad Position 21
No active advertisement
23-12-2025
ਸੰਗਤ ਮੰਡੀ, 22 ਦਸੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਬਾਦਲ ਮੁੱਖ ਮਾਰਗ 'ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕਾਬੂ ਕੀਤੇ ਹਨ | ਪੁਲਿਸ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਚੱਕ ਅੱਤਰ ਸਿੰਘ ਵਾਲਾ ਦੇ ਨੌਜਵਾਨ ਪੱਪੂ ਸਿੰਘ ਅਤੇ ਅਜੇ ਸਿੰਘ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦੇ ਹਨ | ਸੂਚਨਾ ਦੇ ਅਧਾਰ 'ਤੇ ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਉਕਤ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਬਰਾਮਦ ਹੋਇਆ ਮੋਟਰਸਾਈਕਲ ਇਨ੍ਹਾਂ ਵਲੋਂ ਪਿੰਡ ਨੰਦਗੜ੍ਹ ਦੇ ਕਿਸੇ ਵਿਆਹ ਸਮਾਗਮ ਦੌਰਾਨ ਚੋਰੀ ਕੀਤਾ ਸੀ | ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਨੌਜਵਾਨ ਨਸ਼ਾ ਕਰਨ ਦੇ ਆਦੀ ਹਨ ਜਿਨ੍ਹਾਂ ਨੂੰ ਕਾਬੂ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਣੀ ਅਜੇ ਬਾਕੀ ਹੈ |

Ad Position 22
No active advertisement
ਪਿਛਲੀ ਖ਼ਬਰ ਸੂਬੇ ਭਰ ਦੇ ਵੈਟਰਨਰੀ ਡਾਕਟਰਾਂ ਵਲੋਂ ਦੋ ਦਿਨ ਲਈ ਵੈਟਰਨਰੀ ਸੇਵਾਵਾਂ ਠੱਪ ਕਰਨ ਦਾ ਫ਼ੈਸਲਾ <br/> ਗਲੋਬਲ ਡਿਸਕ... ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ <br/>
Ad Position 24