04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੁਖਮੰਦਰ ਸਿੰਘ ਸਿੱਧੂ ਬਣੇ ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ <br/>

Ad Position 21
No active advertisement
23-12-2025
ਬਠਿੰਡਾ, 22 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅਸ਼ਵਨੀ ਕੁਮਾਰ ਬਾਘਲਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਬਠਿੰਡਾ ਕਮੇਟੀ ਦੀ ਅਹਿਮ ਮੀਟਿੰਗ ਸਥਾਨਕ ਸਿਵਲ ਹਸਪਤਾਲ ਸਥਿਤ ਸਿਵਲ ਸਰਜਨ ਦਫ਼ਤਰ ਵਿਖੇ ਹੋਈ | ਜਿਸ ਵਿਚ ਐਸੋਸੀਏਸ਼ਨ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬ ਸੰਮਤੀ ਨਾਲ ਸੁਖਮੰਦਰ ਸਿੰਘ ਸਿੱਧੂ ਨੂੰ ਪ੍ਰਧਾਨ ਚੁਣਿਆ ਗਿਆ ਹੈ, ਜਦੋਂ ਕਿ ਦੀਪਕ ਕੁਮਾਰ ਨੂੰ ਸਕੱਤਰ, ਜਗਜੀਤ ਸਿੰਘ ਨੂੰ ਵਿੱਤ ਸਕੱਤਰ, ਰਮਨਦੀਪ ਸਿੰਘ ਨੂੰ ਆਡੀਟਰ, ਹਰਿੰਦਰ ਸਿੰਘ ਨੂੰ ਮੁੱਖ ਸਲਾਹਕਾਰ ਨੂੰ ਬਣਾਇਆ ਗਿਆ | ਇਸ ਮੌਕੇ ਪ੍ਰਧਾਨ ਸੁਖਮੰਦਰ ਸਿੰਘ ਸਿੱਧੂ ਨੇ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਚੁਣੀ ਗਈ ਸਮੁੱਚੀ ਕਮੇਟੀ ਇਕਜੁੱਟ ਹੋ ਕੇ ਐਸੋਸੀਏਸ਼ਨ ਦੇ ਸਮੂਹ ਮਸਲਿਆਂ ਲਈ ਕੰਮ ਕਰੇਗੀ | ਇਸ ਤੋਂ ਪਹਿਲਾਂ ਪਲਵਿੰਦਰ ਸਿੰਘ ਸਿੱਧੂ ਨੇ ਪਿਛਲੀ ਕਾਰਜਕਾਰਨੀ ਦੁਆਰਾ ਕੀਤੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹਿੱਟ ਐਂਡ ਰਨ ਸਬੰਧੀ ਪੈਂਡਿੰਗ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਬਣਾਇਆ ਜਾਵੇ ਯਕੀਨੀ <br/> ਅਗਲੀ ਖ਼ਬਰ ਦੁਕਾਨਾਂ ਤੋਂ ਮੋਬਾਇਲ ਚੋਰੀ ਕਰਕੇ ਮੋਬਾਈਲ ਦੁਕਾਨਦਾਰਾਂ ਨੂੰ ਵੇਚਣ ਵਾਲੇ ਗਰੋਹ ਦੇ ਚਾਰ ਮੈਂਬਰ ਗਿ੍ਫ਼ਤਾਰ <br/>
Ad Position 24