04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਇਕ ਅÏਰਤ ਸਮੇਤ ਤਿੰਨ ਜਣੇ ਹੈਰੋਇਨ ਸਮੇਤ ਗਿ੍ਫ਼ਤਾਰ, ਦੋ ਜਣਿਆਂ ਨੂੰ ਜ਼ਮਾਨਤ 'ਤੇ ਛੱਡਿਆ <br/>

Ad Position 21
No active advertisement
ਅਜੀਤ ਡੈਸਕ 23-12-2025
ਬਠਿੰਡਾ, 22 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਦੋ ਵੱਖ-ਵੱਖ ਥਾਵਾਂ ਤੋਂ ਇਕ ਅÏਰਤ ਸਮੇਤ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿੰਨ੍ਹਾਂ ਦੇ ਖਿਲਾਫ਼ ਸਬੰਧਿਤ ਪੁਲਿਸ ਥਾਣਿਆਂ 'ਚ ਨਸ਼ਾ ਰੋਕੂ ਕਾਨੂੰਨ ਦੇ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਇਕ ਮਾਮਲੇ 'ਚੋਂ ਅÏਰਤ ਸਮੇਤ ਇਕ ਵਿਅਕਤੀ ਨੂੰ ਜ਼ਮਾਨਤ ਉੱਪਰ ਰਿਹਾਅ ਕਰ ਦਿੱਤਾ ਗਿਆ ਹੈ | ਪਹਿਲੇ ਮਾਮਲੇ ਸਬੰਧੀ ਥਾਣਾ ਕੈਨਾਲ ਕਲੋਨੀ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਜਦੋਂ ਹੌਲਦਾਰ ਪੰਕਜ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਲਾਡੀ ਬਸਤੀ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਵਿਅਅਕਤੀ ਅਤੇ ਅÏਰਤ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਬੰਧਿਤ ਦੀ ਪਹਿਚਾਣ ਰਜਤ ਸ਼ਰਮਾ ਵਾਸੀ ਪਰਸਰਾਮ ਨਗਰ ਅਤੇ ਬਿਮਲ ਲਾਲ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ, ਜਿੰਨ੍ਹਾਂ ਦੇ ਖਿਲਾਫ਼ ਥਾਣਾ ਕੈਨਾਲ ਕਲੋਨੀ 'ਚ ਨਸ਼ਾ ਰੋਕੂ ਕਾਨੁੰਨ ਤਹਿਤ ਮੁਕੱਦਮਾ ਦਰਜ ਕਰਨ ਬਾਅਦ ਉਨ੍ਹਾਂ ਨੂੰ ਜ਼ਮਾਨਤ ਉੱਪਰ ਰਿਹਾਅ ਕਰ ਦਿੱਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਜਦੋਂ ਹੌਲਦਾਰ ਸੁਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬਠਿੰਡਾ-ਮੁਕਤਸਰ ਸੜਕ 'ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਹਾਈਟੈਕ ਨਜ਼ਦੀਕ ਪੁੱਲ ਥੱਲੇ ਇਕ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਬੰਧਿਤ ਵਿਅਕਤੀਆਂ ਦੀ ਪਹਿਚਾਣ ਛਿੰਦਰਪਾਲ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਥਾਣਾ ਸਦਰ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਨਿਊਜ਼ੀਲੈਂਡ 'ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗਾ ਅਤੇ ਚਿੰਤਾਜਨਕ-ਬਾਬਾ ਕਾਕਾ ਸਿੰਘ <br/> ਅਗਲੀ ਖ਼ਬਰ ਚੋਰੀ ਦੇ 1600 ਲੀਟਰ ਪੈਟਰੋਲ ਤੇ ਬਲੈਰੋ ਗੱਡੀ ਸਮੇਤ ਇੱਕ ਕਾਬੂ <br/>
Ad Position 24