04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਕਾਰੀ ਸੈਕੰਡਰੀ ਸਕੂਲ ਬਾਲਿਆਂਵਾਲੀ ਵਿਖੇ ਦੋ ਦਿਨਾਂ ਸਾਇੰਸ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 23-12-2025
ਬਾਲਿਆਂਵਾਲੀ, 22 ਦਸੰਬਰ (ਕੁਲਦੀਪ ਮਤਵਾਲਾ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਵਾਤਾਵਰਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਲਿਆਂਵਾਲੀ ਵਿਖੇ ਦੋ ਰੋਜ਼ਾ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਬਾਰੇ ਅਤੇ ਘਰੇਲੂ ਵਿਗਿਆਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਦਕਿ ਵਿਦਿਆਰਥੀਆਂ ਵਲੋਂ ਕਿਚਨ ਗਾਰਡਨ ਵੀ ਤਿਆਰ ਕੀਤਾ ਗਿਆ ਅਤੇ ਬੂਟਿਆਂ ਵਾਲੀਆਂ ਕਿਆਰੀਆਂ ਦੀ ਸਾਫ਼ ਸਫ਼ਾਈ ਕੀਤੀ ਗਈ | ਇਸ ਮੌਕੇ ਸ੍ਰੀਮਤੀ ਰੇਖਾ ਗਰਗ (ਸਟੱਡੀ ਇੰਸਟੀਚਿਊਟ, ਭੁੱਚੋ ਮੰਡੀ) ਵਲੋਂ ਵੱਖ-ਵੱਖ ਖੇਤੀ ਵਿਭਿੰਨਤਾ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਵਰਕਸ਼ਾਪ 'ਚ ਵਿਦਿਆਰਥੀਆਂ ਨੇ ਵੱਧ ਚੜ•ਕੇ ਭਾਗ ਲਿਆ | ਵਰਕਸ਼ਾਪ ਦੇ ਅਖੀਰਲੇ ਦੁਨ ਸਕੂਲ ਮੁਖੀ ਸੁਖਦੀਪ ਸਿੰਘ ਨੇ ਉਕਤ ਵਰਕਸ਼ਾਪ ਦੀ ਕਾਮਯਾਬੀ ਲਈ ਸਮੂਹ ਅਧਿਆਪਕ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਅੱਗੇ ਤੋਂ ਅਜਿਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਹਲਾਸ਼ੇਰੀ ਦਿੰਦਿਆਂ ਪ੍ਰੇਰਿਤ ਕੀਤਾ |


Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਨੇੜੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਨਿਰਧਾਰਿਤ <br/> ਅਗਲੀ ਖ਼ਬਰ ਅਗਾਮੀ ਵਿਧਾਨ ਸਭਾ ਚੋਣਾਂ 'ਚ ਮੁੱਖ ਮੁਕਾਬਲਾ ਅਕਾਲੀ ਦਲ ਤੇ ਕਾਂਗਰਸ ਦਰਮਿਆਨ ਹੋਣਾ ਤਹਿ-ਮਲੂਕਾ ਜੇਤੂ ਜ਼ਿਲ੍ਹਾ ਪ੍ਰੀਸ਼...
Ad Position 24