04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੋਟਭਾਈ ਦੀ ਸੀਟ ਜਿੱਤਣ ਤੇ ਪ੍ਰੀਤਮ ਸਿੰਘ ਕੋਟਭਾਈ ਨੂੰ ਮੁਬਾਰਕਬਾਦ ਦਿੱਤੀ <br/>

Ad Position 21
No active advertisement
23-12-2025
ਰਾਮਪੁਰਾ ਫੂਲ, 22 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੋਟਭਾਈ ਦੀ ਸੀਟ ਜਿੱਤਣ ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੂੰ ਮੁਬਾਰਕਬਾਦ ਦਿੰਦੇ ਹੋਏ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਤੇ ਹੋਰ ਕਾਂਗਰਸੀ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਲ ਹੀ ਵਿਚ ਸਮਾਪਤ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਗਿੱਦੜਬਾਹਾ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੋਟਭਾਈ ਤੋਂ ਬਠਿੰਡਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਪ੍ਰੀਤਮ ਕੋਟਭਾਈ ਦੀ ਪਤਨੀ ਪਰਮਜੀਤ ਕੌਰ ਨੇ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਦੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਰਾਮਪੁਰਾ ਫੂਲ ਦੇ ਸੇਵਾਦਾਰ ਤੇ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੋਟਭਾਈ ਪਰਿਵਾਰ ਤੀਜੀ ਵਾਰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤ ਚੁੱਕਾ ਹੈ ਜਿਸ ਨਾਲ ਪਾਰਟੀ ਵਿਚ ਉਨ੍ਹਾਂ ਦਾ ਕੱਦ ਹੋਰ ਉੱਚਾ ਹੋਇਆ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕਿਰਨਜੀਤ ਗਹਿਰੀ, ਯੂਥ ਕਾਂਗਰਸ ਹਲਕਾ ਭੁੱਚੋ ਦੇ ਪ੍ਰਧਾਨ ਮਨਪ੍ਰੀਤ ਸਿੰਘ ਭੈਣੀ ਤੇ ਯੂਥ ਆਗੂ ਜੱਸੀ ਮਾੜੀ ਹਾਜ਼ਰ ਸਨ | ਇਸ ਮੌਕੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਇਹ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਝੋਲੀ ਪਾਈ ਹੈ | ਇਸ ਮੌਕੇ ਜਸਵਿੰਦਰ ਸਿੰਘ ਜਸ ਬੱਜੋਆਣਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਏਗੀ ਅਤੇ ਜਿਸ ਦਾ ਪੰਜਾਬ ਦੇ ਲੋਕ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਸ. ਸ. ਸਕੂਲ ਨਥਾਣਾ ਵਲੋਂ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਹਵਾਈ ਫ਼ਾਇਰ ਕਰਦਿਆਂ ਦੀ ਵਾਇਰਲ ਵੀਡੀਓ 'ਤੇ ਪਰਚਾ ਦਰਜ <br/>
Ad Position 24