ਕੋਟਫੱਤਾ, 23 ਦਸੰਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਸਫਲਤਾ-ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ (ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਤਾ ਗੁੱਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ ਕਰਵਾਇਆ ਗਿਆ¢ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪਾਠ ਕੀਤਾ, ਕਵਿਤਾਵਾਂ ਅਤੇ ਕਵੀਸ਼ਰੀ ਦੀ ਪੇਸ਼ਕਾਰੀ ਕੀਤੀ¢ 'ਚਾਰ ਸਾਹਿਬਜ਼ਾਦੇ' ਮੂਵੀ ਦਿਖਾਈ ਗਈ¢ ਇਸ ਮੌਕੇ ਪਿ੍ੰਸੀਪਲ ਮੈਡਮ, ਸਮੂਹ ਸਟਾਫ਼ ਅਤੇ ਵਿਦਿਆਰਥੀ ਦੁਆਰਾ 'ਜਪੁਜੀ ਸਾਹਿਬ', 'ਚੌਪਈ ਸਾਹਿਬ', 'ਅਨੰਦ ਸਾਹਿਬ' ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ¢ ਸੰਗੀਤ ਅਧਿਆਪਕ ਨਰਦੀਪ ਸਿੰਘ ਅਤੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ¢ ਬਾਲ ਬਹਾਦਰ ਸਿੰਘ ਦੀ ਅਗਵਾਈ ਵਿਚ ਸਕੂਲ ਦੀ ਗੱਤਕਾ ਟੀਮ ਨੇ ਗੱਤਕੇ ਦੇ ਜੌਹਰ ਦਿਖਾਏ, ਵਿਦਿਆਰਥੀਆਂ ਵਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ¢ ਸਟੇਜ ਸੰਚਾਲਨ ਧਾਰਮਿਕ ਸਿੱਖਿਆ ਅਧਿਆਪਕ ਡਾ. ਸਿਮਰਜੀਤ ਕÏਰ ਨੇ ਕੀਤਾ ਅਤੇ ਲਾਸਾਨੀ ਸ਼ਹਾਦਤ ਨਾਲ ਸੰਬੰਧਿਤ ਇਤਿਹਾਸ ਸਾਂਝਾ ਕੀਤਾ¢ ਪਿੰਡ ਨਸੀਬਪੁਰਾ ਵਿਖੇ ਪ੍ਰਚਾਰਕ ਭਾਈ ਨਿਰਭੈ ਸਿੰਘ ਨੇ ਸ਼ਹੀਦੀ ਦਿਹਾੜੇ ਨਾਲ ਸਬੰਧਿਤ ਇਤਿਹਾਸ ਬਾਰੇ ਦੱਸਿਆ¢ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਅਤੇ ਪਰਿਵਾਰ ਵਿਛੋੜੇ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਦੱਸਿਆ¢ ਸਮੁੱਚੀ ਪ੍ਰਬੰਧਕੀ ਜ਼ਿੰਮੇਵਾਰੀ ਗਿਆਨੀ ਦਿੱਤ ਸਿੰਘ ਹਾਊਸ ਦੇ ਇੰਚਾਰਜ ਸਾਹਿਬਾਨਾਂ ਵਲੋਂ ਨਿਭਾਈ ਗਈ¢ ਕੋਆਰਡੀਨੇਟਰ ਮੈਡਮ ਸੰਦੀਪ ਕÏਰ (ਸਾਇੰਸ ਅਧਿਆਪਕਾ) ਵਲੋਂ ਪਹੁੰਚੇ ਹੋਏ ਪਿੰਡ ਵਾਸੀਆਂ ਨੂੰ ਸਕੂਲ ਵਿੱਚ ਵਿਦਿਆਰਥੀ ਦੇ ਦਾਖ਼ਲੇ ਕਰਵਾਉਣ ਅਤੇ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ¢ ਵਿਦਿਆਰਥੀਆਂ ਨੇ ਸਿਰ ਤੇ ਕੇਸਰੀ ਦਸਤਾਰਾਂ ਅਤੇ ਦੁਪੱਟੇ ਸਜਾ ਕੇ ਹੱਥਾਂ ਵਿੱਚ ਮਾਤਾ ਗੁੱਜਰ ਕÏਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕਰਦੀਆਂ ਤਖ਼ਤੀਆਂ ਅਤੇ ਸਕੂਲ ਬੈਨਰ ਫੜ ਕੇ ਜਾਪ ਕਰਦੇ ਹੋਏ ਜੈਕਾਰੇ ਗਜਾਉਂਦੇ ਹੋਏ ਪੈਦਲ ਮਾਰਚ ਕੀਤਾ¢ ਸਕੂਲ ਪਿੰ੍ਰਸੀਪਲ ਡਾ. ਮਨੋਰਮਾ ਸਮਾਗ ਨੇ ਲਾਸਾਨੀ ਸ਼ਹਾਦਤਾਂ ਨੂੰ ਪ੍ਰਣਾਮ ਕੀਤਾ ਅਤੇ ਵਿਦਿਆਰਥੀਆਂ ਨੂੰ ਸਿੱਖੀ ਸਰੂਪ ਅਪਣਾਉਣ ਲਈ ਪ੍ਰੇਰਿਤ ਕੀਤਾ¢
ਮਾਤਾ ਸੁੰਦਰੀ ਪਬਲਿਕ ਸਕੂਲ ਵਿਖੇ ਮਾਤਾ ਗੁੱਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ <br/>
ਅਜੀਤ ਡੈਸਕ
24-12-2025