01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦਿਹਾਤੀ ਮਜ਼ਦੂਰ ਸਭਾ ਵਲੋਂ ਨਵੇਂ ਮਗਨਰੇਗਾ ਕਾਨੂੰਨ ਦੇ ਵਿਰੁੱਧ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 24-12-2025
ਬਠਿੰਡਾ, 23 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਅਮਲ 'ਚ ਲਿਆਂਦੇ ਗਏ ਨਵੇਂ ਮਗਨਰੇਗਾ ਕਾਨੂੰਨ ਦੇ ਵਿਰੁੱਧ ਦਿਹਾਤੀ ਮਜ਼ਦੂਰ ਸਭਾ ਵਲੋਂ ਸਥਾਨਕ ਮਿੰਨੀ ਸਕੱਤਰੇਤ ਨਜ਼ਦੀਕ ਸਥਿਤ ਡਾ. ਅੰਬੇਦਕਰ ਪਾਰਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਹਿਲਾਂ ਤੋਂ ਹੀ ਮਗਨਰੇਗਾ ਸਕੀਮ ਨੂੰ ਖ਼ਤਮ ਕਰਨ ਦੀਆਂ ਚਾਲਾਂ ਚਲਦੇ ਹੋਏ ਕੰਮਾਂ 'ਚ ਕਟੌਤੀ ਕੀਤੀ ਜਾ ਰਹੀ ਸੀ, ਜਿਸ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਮਜ਼ਦੂਰਾਂ ਦੇ ਚੁੱਲੇ੍ਹ ਠੰਢੇ ਪਏ ਹਨ ਤੇ ਹੁਣ ਕੇਂਦਰ ਸਰਕਾਰ ਨੇ ਮਗਨਰੇਗਾ ਸੰਬੰਧੀ ਨਵਾਂ ਕਾਨੰੂਨ ਬਣਾ ਕੇ ਮਗਨਰੇਗਾ ਮਜ਼ਦੂਰਾਂ ਦੇ ਹੱਕਾਂ 'ਤੇ ਸਿੱਧਾ ਡਾਕਾ ਮਾਰਿਆ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਵਾਂ ਮਗਨਰੇਗਾ ਕਾਨੰੂਨ ਲਾਗੂ ਹੋਣ ਨਾਲ ਜਿੱਥੇ ਮਜ਼ਦੂਰਾਂ ਨੂੰ ਕੰਮ ਅਤੇ ਪੈਸੇ ਵੀ ਘੱਟ ਮਿਲਣਗੇ, ਉੱਥੇ ਆਉਣ ਵਾਲੇ ਸਮੇਂ ਵਿਚ ਕੇਂਦਰ ਸਰਕਾਰ ਵਲੋਂ ਮਗਨਰੇਗਾ ਸਕੀਮ ਨੂੰ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਜਾਵੇਗਾ | ਉਨ੍ਹਾਂ ਮਜ਼ਦੂਰ ਵਰਗ ਨੂੰ ਅਪੀਲ ਕੀਤੀ, ਉਹ ਆਪਣੇ ਮਗਨਰੇਗਾ ਦੇ ਰੁਜ਼ਗਾਰ ਨੂੰ ਬਚਾਉਣ ਲਈ ਇੱਕਜੁੱਟ ਹੋਣ ਤੇ ਆਉਣ ਵਾਲੇ ਸਮੇਂ 'ਚ ਵਿੱਢੇ ਜਾਣ ਵਾਲੇ ਸੰਘਰਸ਼ਾਂ ਵਿਚ ਭਰਵੀਂ ਸ਼ਮੂਲੀਅਤ ਕਰਨ | ਇਸ ਤੋਂ ਇਲਾਵਾ ਉਨ੍ਹਾਂ ਬਿਜਲੀ ਸੋਧ ਬਿੱਲ, ਬੀਜ ਬਿੱਲ, ਕਿਰਤ ਕੋਡਾਂ ਅਤੇ ਸਰਕਾਰੀ ਜ਼ਮੀਨਾਂ ਵੇਚਣ ਦੀ ਸਰਕਾਰ ਦੀ ਨੀਤੀ ਦੀ ਨਿਖੇਧੀ ਕੀਤੀ | ਇਸ ਮੌਕੇ ਵੱਡੀ ਗਿਣਤੀ ਮਜ਼ਦੂਰ ਅਤੇ ਔਰਤਾਂ ਸ਼ਾਮਲ ਸਨ, ਜਿੰਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ |


Ad Position 22
No active advertisement
ਪਿਛਲੀ ਖ਼ਬਰ ਮੁਲਤਾਨੀਆਂ ਪੁਲ ਚਲਾਉਣ ਨੂੰ ਲੈ ਕੇ ਸ਼ਹਿਰ ਵਾਸੀਆਂ ਨੇ ਧਰਨਾ ਲਗਾ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਸ਼ਰਧਾ ਨਾਲ ਮਨਾਇਆ ਸਫ਼ਰ-ਏ-ਸ਼ਹਾਦਤ
Ad Position 24