ਬਠਿੰਡਾ, 24 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ 'ਸ਼ਬਦ' ਗਾਇਣ ਕੀਤਾ, ਜਿਸ ਦੌਰਾਨ ਸਾਰਾ ਵਾਤਾਵਰਨ ਵੈਰਾਗਮਈ ਹੋ ਗਿਆ | ਵਿਦਿਆਰਥੀਆਂ ਨੇ ਕਵਿਤਾਵਾਂ ਵੀ ਪੇਸ਼ ਕੀਤੀਆਂ | ਅਧਿਆਪਕਾ ਪਰਮਜੀਤ ਕੌਰ ਸੋਹਲ ਨੇ ਬੱਚਿਆਂ ਨੂੰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਅਤੇ ਅਧਿਆਪਕਾ ਸੁਮਨਜੀਤ ਕੌਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਦੱਸਿਆ | ਸਕੂਲ ਦੇ ਪਿ੍ੰਸੀਪਲ ਜਗਦੀਸ਼ ਕੌਰ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਜਦਕਿ ਸਕੂਲ ਦੇ ਐਮ.ਡੀ. ਰਮੇਸ਼ ਕੱਕੜ ਨੇ ਬੱਚਿਆਂ ਨੂੰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ, ਸਿੰਘਾਂ, ਸੇਵਕਾਂ ਦੀਆਂ ਸ਼ਹੀਦੀਆਂ ਨੂੰ ਸਦਾ ਚੇਤੇ ਰੱਖਣ ਅਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ |