03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅਕਲੀਆ ਤੇ ਖੋਖਰ ਕਲਾਂ ਤੋਂ ਬੱਸਾਂ ਰਵਾਨਾ <br/>

Ad Position 21
No active advertisement
ਅਜੀਤ ਡੈਸਕ 25-12-2025
ਮਾਨਸਾ, 24 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮਾਨਸਾ ਅਤੇ ਸਰਦੂਲਗੜ੍ਹ ਤੋਂ ਬੱਸਾਂ ਰਵਾਨਾ ਕੀਤੀਆਂ ਗਈਆਂ | ਵਿਧਾਇਕ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਮਾਨਸਾ ਦੇ ਪਿੰਡ ਅਕਲੀਆ ਤੋਂ ਅੰਮਿ੍ਤਸਰ ਦੀ ਯਾਤਰਾ ਲਈ 40 ਸ਼ਰਧਾਲੂਆਂ ਦੇ ਜਥੇ ਨਾਲ ਬੱਸ ਰਵਾਨਾ ਕੀਤੀ ਗਈ ਅਤੇ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ | ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਨੁਸਾਰ ਪਿੰਡ ਖੋਖਰ ਕਲਾਂ ਤੋਂ ਅੰਮਿ੍ਤਸਰ ਦੀ ਯਾਤਰਾ ਲਈ 40 ਸ਼ਰਧਾਲੂਆਂ ਦੇ ਜਥੇ ਵਾਲੀ ਬੱਸ ਰਵਾਨਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਅੰਮਿ੍ਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ |


Ad Position 22
No active advertisement
ਪਿਛਲੀ ਖ਼ਬਰ ਨਵੇਂ ਐਸ.ਐਮ.ਓ.ਦੀ ਸਖ਼ਤ ਮਿਹਨਤ ਸਦਕਾ ਹਸਪਤਾਲ ਵਿਚ ਮਰੀਜ਼ਾਂ ਦੀ ਓ.ਪੀ.ਡੀ.'ਚ ਲਗਾਤਾਰ ਵਾਧਾ <br/> ਅਗਲੀ ਖ਼ਬਰ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਜੀਜਾ ਸਾਲਾ ਕਾਬੂ-9 ਮੋਟਰ ਸਾਈਕਲ ਬਰਾਮਦ <br/>
Ad Position 24
No active advertisement