ਗੋਨਿਆਣਾ, 24 ਦਸੰਬਰ (ਲਛਮਣ ਦਾਸ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਹਾਲ ਹੀ ਵਿਚ ਐਲਾਨੇ ਗਏ ਬੀ. ਕਾਮ ਭਾਗ-ਪਹਿਲਾ ਦੇ ਨਤੀਜਿਆਂ ਵਿਚ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ ਬੀ. ਕਾਮ ਭਾਗ-ਪਹਿਲਾ ਦੇ ਵਿਦਿਆਰਥੀ ਦੀਆ ਨੇ 70. ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅਸੀਮ ਕੌਰ ਨੇ 68 ਫੀਸਦੀ ਅੰਕ ਹਾਸਿਲ ਕਰਕੇ ਦੂਜਾ ਅਤੇ ਪ੍ਰਭਦੀਪ ਕੌਰ ਨੇ 67 ਫੀਸਦੀ ਅੰਕ ਹਾਸਿਲ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਪ੍ਰਧਾਨ ਇੰਜ: ਭੂਸ਼ਣ ਕੁਮਾਰ ਜਿੰਦਲ, ਸਕੱਤਰ ਪਰਦੀਪ ਮੰਗਲਾ ਅਤੇ ਕਾਲਜ ਦੇ ਉੱਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਵਿਦਿਆਰਥੀਆਂ ਦੇ ਚੰਗੇ ਨਤੀਜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਵਿਭਾਗ ਦੇ ਮੁਖੀ ਪ੍ਰੋ: ਯਾਦਵਿੰਦਰ ਕੌਰ ਨੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |