05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ, ਚੇਤਨਾ ਮਾਰਚ ਵੀ ਕੱਢਿਆ <br/>

Ad Position 21
No active advertisement
ਅਜੀਤ ਡੈਸਕ 25-12-2025
ਤਲਵੰਡੀ ਸਾਬੋ, 24 ਦਸੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਪਿ੍ੰਸੀਪਲ ਨਰਿੰਦਰ ਸਿੰਘ ਦੀ ਅਗਵਾਈ ਹੇਠ ਕਲਗ਼ੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਵਿਦਿਆਰਥੀਆਂ ਵਲੋਂ ਰਸਭਿੰਨੇ ਸ਼ਬਦ ਗਾਇਨ ਰਾਹੀਂ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |ਅਰਦਾਸ ਉਪਰੰਤ ਨਗਰ ਵਿਚ ਮਾਤਾ ਗੁਜ਼ਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਕਰਕੇ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਕਾਲਜ ਪਿ੍ੰਸੀਪਲ ਨਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮਾਂ ਦਾ ਮੁੱਖ ਉਦੇਸ਼ ਸ਼ਹੀਦਾਂ ਨੂੰ ਸਿਜਦਾ ਕਰਨਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਹਾਨ ਜੀਵਨ ਤੋਂ ਸੇਧ ਲੈ ਕੇ ਗੁਰਸਿੱਖੀ ਅਸੂਲਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਕਲੈਟ-2026 ਦੇ ਨਤੀਜੇ ਵਿਚੋਂ ਸੇਂਟ ਜੇਵੀਅਰ ਸਕੂਲ ਦੀ ਵਿਦਿਆਰਥਣ ਕੋਨਿਕਾ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਬੱਜੋਆਣਾ ਜੋਨ ਤੋਂ ਜੇਤੂ ਅਕਾਲੀ ਉਮੀਦਵਾਰ ਨੇ ਵੋਟਰਾਂ ਦਾ ਧੰਨਵਾਦ ਕੀਤਾ <br/>
Ad Position 24
No active advertisement