05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕਲੈਟ-2026 ਦੇ ਨਤੀਜੇ ਵਿਚੋਂ ਸੇਂਟ ਜੇਵੀਅਰ ਸਕੂਲ ਦੀ ਵਿਦਿਆਰਥਣ ਕੋਨਿਕਾ ਨੇ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 25-12-2025
ਰਾਮਪੁਰਾ ਫੂਲ, 24 ਦਸੰਬਰ (ਹੇਮੰਤ ਕੁਮਾਰ ਸ਼ਰਮਾ)- ਨੈਸ਼ਨਲ ਲਾਅ ਯੂਨੀਵਰਸਿਟੀ ਵਲੋਂ ਕਰਵਾਏ ਗਏ ਕਲੈਟ 2026 ਦੇ ਨਤੀਜਿਆਂ ਵਿਚ ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਦੀ ਹੋਣਹਾਰ ਵਿਦਿਆਰਥਣ ਕੋਨਿਕਾ ਪੁੱਤਰੀ ਨਵਨੀਤ ਕੁਮਾਰ/ਮੀਨੂੰ ਮੰਗਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਤੇ ਆਪਣੇ ਮਾਪਿਆਂ ਦਾ ਨਾਮ ਰÏਸ਼ਨ ਕੀਤਾ¢ ਸੇਂਟ ਜੇਵੀਅਰ ਸਕੂਲ ਦੀ ਵਿਦਿਆਰਥਣ ਕੋਨਿਕਾ ਨੇ ਇਸ ਪ੍ਰੀਖਿਆ ਵਿਚ ਆਲ ਇੰਡੀਆ ਰੈਂਕ 373 ਹਾਸਲ ਕਰਦਿਆਂ ਪੰਜਾਬ ਵਿਚੋਂ 10ਵਾਂ ਸਥਾਨ ਪ੍ਰਾਪਤ ਕੀਤਾ¢ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ਼ ਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਸਕੂਲ ਦੀ ਇਸ ਹੋਣਹਾਰ ਵਿਦਿਆਰਥਣ ਨੂੰ ਉਸ ਦੀ ਇਸ ਮਾਣਮੱਤੀ ਸਫਲਤਾ ਤੇ ਤਹਿ ਦਿਲੋਂ ਮੁਬਾਰਕਾਂ ਦਿੱਤੀਆਂ¢ ਪਿ੍ੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਨੇ ਕੋਨਿਕਾ ਦੀ ਮਿਹਨਤ ਅਤੇ ਲਗਨ ਦੀ ਪ੍ਰਸੰਸਾ ਕਰਦਿਆਂ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਕੇ ਆਪਣੀ ਮੰਜ਼ਲ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ¢ ਸਕੂਲ ਪਿ੍ੰਸੀਪਲ ਨੇ ਕੋਨਿਕਾ ਦੀ ਇਸ ਸਫਲਤਾ ਪਿੱਛੇ ਉਸ ਦੇ ਮਾਤਾ ਪਿਤਾ ਦੀ ਮਿਹਨਤ ਤੇ ਸਕੂਲ ਦੇ ਅਧਿਆਪਕਾਂ ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕੀਤੀ¢ ਇਸ ਮÏਕੇ ਸਕੂਲ ਮੈਨੇਜਮੈਂਟ ਵਲੋਂ ਵਿਦਿਆਰਥਣ ਕੋਨਿਕਾ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ¢ ਇਸ ਮÏਕੇ ਸਕੂਲ ਸਟਾਫ਼ ਮÏਜੂਦ ਸੀ¢

Ad Position 22
No active advertisement
ਪਿਛਲੀ ਖ਼ਬਰ ਪ੍ਰੀਤਮ ਸਿੰਘ ਕੋਟਭਾਈ ਨੇ ਦਰਬਾਰ ਲਗਾ ਕੇ ਜਿੱਤ ਹਾਰ ਦੀ ਕੀਤੀ ਸਮੀਖਿਆ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ, ਚੇਤਨਾ ਮਾਰਚ ਵੀ ਕੱਢਿਆ <br/>
Ad Position 24
No active advertisement