06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਦਰੱਖ਼ਤ ਨਾਲ ਕਾਰ ਟਕਰਾਈ, ਚਾਲਕ ਜ਼ਖ਼ਮੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਬਠਿੰਡਾ, 25 ਦਸੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ-ਗੋਨਿਆਣਾ ਰੋਡ 'ਤੇ ਸਥਿਤ ਨਿਰੰਕਾਰੀ ਭਵਨ ਦੇ ਨੇੜੇ ਬੈਰੀ ਗੇਟ ਨੂੰ ਤੋੜਦੀ ਹੋਈ ਇੱਕ ਤੇਜ਼ ਰਫ਼ਤਾਰ ਕਾਰ ਦਰਖ਼ਤ ਨਾਲ ਟਕਰਾ ਗਈ | ਜਿਸ ਕਾਰਨ ਜਿੱਥੇ ਕਾਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ ਉੱਥੇ ਹੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ | ਜਿਸ ਦੀ ਸੂਚਨਾ ਸਹਾਰਾ ਦਫ਼ਤਰ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜ਼ਖ਼ਮੀ ਕਾਰ ਚਾਲਕ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ | ਕਾਰ ਚਾਲਕ ਦੀ ਪਹਿਚਾਣ ਰਾਜਵਿੰਦਰ ਸਿੰਘ ਵਾਸੀ ਭਗਵਾਨਗੜ੍ਹ ਵਜੋਂ ਹੋਈ ਹੈ | ਇਸੇ ਤਰ੍ਹਾਂ ਬਠਿੰਡਾ-ਗੋਨਿਆਣਾ ਰੋਡ 'ਤੇ ਸਥਿਤ ਝੀਲ ਨੰਬਰ-3 ਦੇ ਨੇੜੇ ਇੱਕ ਕਾਰ ਜੋ ਕਿ ਈ-ਰਿਕਸ਼ਾ ਨਾਲ ਟਕਰਾਈ, ਜਿਸ ਕਾਰਨ ਕਾਰ ਤੇ ਰਿਕਸ਼ਾ ਦਾ ਨੁਕਸਾਨ ਹੋ ਗਿਆ ਅਤੇ ਈ-ਰਿਕਸ਼ਾ ਚਾਲਕ ਵੀ ਜ਼ਖ਼ਮੀ ਹੋ ਗਿਆ | ਜਿਸ ਦੀ ਸੂਚਨਾ ਸਹਾਰਾ ਨੂੰ ਮਿਲਣ 'ਤੇ ਸਹਾਰਾ ਦੇ ਟੀਮ ਮੈਂਬਰ ਸੰਦੀਪ ਗਿੱਲ ਅਤੇ ਸੜਕ ਸੁਰੱਖਿਆ ਫੋਰਸ ਘਟਨਾ ਸਥਾਨ 'ਤੇ ਪਹੁੰਚੇ ਅਤੇ ਰਿਕਸ਼ਾ ਚਾਲਕ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ | ਈ-ਰਿਕਸ਼ਾ ਚਾਲਕ ਦੀ ਪਹਿਚਾਣ ਵਿਨੋਦ ਵਾਸੀ ਗਿੱਲਪੱਤੀ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕੋਟਸ਼ਮੀਰ ਦੇ ਵਸਨੀਕਾਂ ਨੇ ਬਿਜਲੀ ਘਰ ਪਹੁੰਚ ਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਨਾਲ ਲੱਖਾਂ ਮਜ਼ਦੂਰਾਂ ਨੂੰ ਕੀਤਾ ਜਾ ਰਿਹੈ ਬੇਰੁਜ਼ਗਾਰ : ਸਿੰਗਲਾ <br/>
Ad Position 24